ਗੁਰਦਾਸਪੁਰ, 26 ਸਿਤੰਬਰ (ਮੰਨਨ ਸੈਣੀ)। ਭਾਰਤ ਬੰਦ ਦੀ ਕਾਲ ਨੂੰ ਲੈ ਕੇ ਜਿਲਾ ਗੁਰਦਾਸਪੁਰ ਦੇ ਜਿਲਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵੱਲੋ ਜਿਲੇਂ ਅੰਦਰ ਜਾਬਤਾ ਫੋਜਦਾਰੀ 1973 ਦੀ ਧਾਰਾ 144 ਲਗਾ ਦਿੱਤੀ ਹਈ ਹੈ। ਇਸ ਸੰਬੰਧੀ ਬਕਾਇਦਾ ਆਰਡਰ ਜਾਰੀ ਕਰ ਦਿੱਤੇ ਗਏ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ, ਲਾਡ ਐਂਡ ਆਰਡਰ ਪੰਜਾਬ ਵਲੋਂ ਪੱਤਰ ਮਿਤੀ 24.9.2021 ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਚੰਡੀਗੜ੍ਹ ਦੇ ਮਿਤੀ 26.9.2021 ਰਾਹੀਂ ਸੂਚਿਤ ਕੀਤਾ ਹੈ ਕਿ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਮਿਤੀ 27.9.2021 ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਦੀ ਕਾਲ ਦੌਰਾਨ ਜਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਜਾਣ ਅਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਅੰਦੇਸਾਂ ਹੈ।
ਜਿਸ ਦੇ ਚਲਦਿਆ ਇਸ ਲਈ ਬਤੌਰ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਜ਼ਾਬਤਾ ਫੋਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆਂ ਜਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਸਾਧਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ਤੋਂ ਇਲਾਵਾ ਹਰ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ ਲਗਾਉਂਦਾ ਹਾਂ। ਇਹ ਹੁਕਮ ਮਿਤੀ 27.9.2021 ਨੂੰ ਪੂਰਾ ਦਿਨ ਲਾਗੂ ਰਹੇਗਾ। ਇਹ ਹੁਕਮ ਮੇਰੀ ਪ੍ਰਵਾਨਗੀ ਅਤੇ ਅਦਾਲਤੀ ਮੋਹਰ ਹੇਠ ਮਿਤੀ 26.9.2021 ਨੂੰ ਜਾਰੀ ਕੀਤਾ ਜਾਂਦਾ ਹੈ।