ਗੁਰਦਾਸਪੁਰ ਦੇਸ਼ ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਕੱਲ੍ਹ 27 ਸਤੰਬਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿਚ ਸਿਵਲ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਕੱਲ੍ਹ 27 ਸਤੰਬਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿਚ ਸਿਵਲ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • PublishedSeptember 26, 2021

ਗੁਰਦਾਸਪੁਰ, 26 ਸਤੰਬਰ ( ਮੰਨਨ ਸੈਣੀ )   ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੱਲ੍ਹ 27 ਸਤੰਬਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿਚ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਤੇਜਬੀਰ ਸਿੰਘ ਹੁੰਦਲ ਐਸ.ਪੀ (ਡੀ) ਬਟਾਲਾ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਸ੍ਰੀਮਤੀ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨ (ਜ), ਅਰਵਿੰਦ ਸਲਵਾਨ ਤਹਿਸੀਲਦਾਰ, ਨਵਕਿਰਤ ਸਿੰਘ, ਜਸਕਰਨ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਲਾਲਾ (ਨਾਇਬ ਤਹਿਸੀਲਦਾਰ), ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ ਆਦਿ ਮੋਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ, ਲਾਅ ਐਂਡ ਆਰਡਰ ਵਲੋਂ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਰਾਹੀ ਸੂਚਿਤ ਕੀਤਾ ਗਿਆ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ 27 ਸਤੰਬਰ 2021 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਜ਼ਿਲੇ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਣਾਉਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਜੋ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਰੱਖੀ ਜਾ ਸਕੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਡਿਊਟੀ ਮੈਜਿਸਟੇਰਟ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਏਰੀਏ ਵਿਚ ਟਰੈਫਿਕ ਅਤੇ ਹੋਰ ਲੋੜੀਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨਾਂ ਪਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਗੁਰਦਾਸਪੁਰ ਅਤੇ ਬਟਾਲਾ ਵਿਖੇ ਬੰਦ ਦੋਰਾਨ ਲੋਕਾਂ ਦੀ ਆਵਾਜਾਈ ਸਹੂਲਤ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਐਸ.ਐਮ.ਓਜ਼ ਦੀ ਆਪਣੇ-ਆਪਣੇ ਸਟੇਸ਼ਨ ’ਤੇ ਹਾਜ਼ਰੀ ਯਕੀਨੀ ਬਣਾਉਣ ਅਤੇ ਐਂਬੂਲਸਾਂ ਦੀ ਉਪਲੱਬਤਾ ਨੂੰ ਯਕੀਨੀ ਬਣਾਉਣ।

Written By
The Punjab Wire