ਗੁਰਦਾਸਪੁਰ, 27 ਸਤੰਬਰ ( ਮੰਨਣ ਸੈਣੀ )। ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪਿ੍ਰੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਚ ਵਿਦਿਅਕ ਵਰ੍ਹੇ 2022-23 ਲਈ ਨੌਂਵੀਂ ਸ਼੍ਰੇਣੀ ਵਿਚ ਖਾਲੀ ਸੀਟਾਂ ਭਰਨ ਵਿਚ ਦਾਖਲ ਪੱਤਰਾਂ ਦੀ ਮੰਗ ਕੀਤੀ ਗਈ ਹੈ। ਦਾਖਲਾ ਪੱਤਰ ਆਨਲਾਈਨ ਭਰਨ ਦੀ ਆਖਰੀ ਮਿਤੀ 31 ਅਕਤਬੂਰ 2021 ਹੈ। ਚਾਹਵਾਨ ਉਮੀਦਵਾਰ ਸ਼ੈਸਨ 2020-21 ਦੌਰਾਨ ਅੱਠਵੀਂ ਸ਼੍ਰੇਣੀ ਵਿਚ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਪੜ੍ਹਦੇ ਹੋਣ। ਚਾਹਵਾਨ ਉਮੀਦਵਾਰ ਦਾ ਜਨਮ 01-05-2006 ਤੋਂ 30-04-2010 ਦੌਰਾਨ ਹੋਇਆ ਹੋਵੇ। ਦਾਖਲਾ ਪੱਤਰ ਸਮਿਤੀ ਦੀ ਵੈਬਸਾਈਟ www.navodaya.gov.in ਅਤੇ www.nvsadmissionclassnine.in ਮੁਫ਼ਤ ਭਰੇ ਦਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪਿ੍ਰੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜਾਂ ਮੋਬਾਇਲ ਨੰਬਰ 94639-69990 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024