ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ-ਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
Recent Posts
- ਸਤਿਗੁਰੂ ਸ਼੍ਰੀ ਬਾਬਾ ਲਾਲ ਜੀ ਦੇ 671ਵੇਂ ਜਨਮ ਦਿਵਸ ਮੌਕੇ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਸੇਵਕਾਂ ਵੱਲੋਂ ਰਮਨ ਬਹਿਲ ਅਤੇ ਡੀ.ਸੀ. ਦਾ ਧੰਨਵਾਦ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ