ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਨ ਲਈ ਪੰਜਾਬ ਭਵਨ ਪਹੁੰਚ ਚੁਕੇ ਹਨ। ਪਰ ਇਸ ਮੁਲਾਕਾਤ ਤੋਂ ਪਹਿਲਾ ਹੀ ਸਿੱਧੂ ਵੱਲੋ ਟਵੀਟ ਕਰ ਆਪਣਾ ਸਟੈਡ਼ ਸਪਸ਼ਟ ਕਰ ਦਿੱਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਨ, ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ। 2018 ਵਿੱਚ, ਮੈਂ INC ਮੰਤਰੀਆਂ, ਉਸ ਸਮੇਂ ਦੇ PCC ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਦੇ ਨਾਲ ਉਨ੍ਹਾਂ ਨੂੰ ਨਿਆਂ ਦੀ ਲੜਾਈ ਵਿੱਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ।
ਸਿੱਧੂ ਵੱਲੋ ਪੁਰਾਣੀ ਵੀਡਿਓ ਰੀਟਵੀਟ ਕਰ ਆਪਣੇ ਮੰਤਰੀਆ ਨੂੰ ਵੀ ਆਪਣੀ ਗੱਲ ਵਿੱਚ ਸ਼ਾਮਿਲ ਕੀਤਾ ਗਿਆ ਹੈ ।