Close

Recent Posts

ਹੋਰ ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
  • PublishedOctober 1, 2021

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ 

ਚੰਡੀਗੜ੍ਹ, 1 ਅਕਤੂਬਰ/ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ। 

ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਸੁਮੀਤ ਜਾਰੰਗਲ ਅਤੇ ਹੋਰਨਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਡਾ. ਹਮਦਰਦ ਵਿਭਾਗ ਲਈ ਬਹੁਤ ਅਹਿਮ ਸਨ ਅਤੇ ਉਨ੍ਹਾਂ ਦੀ ਸੇਵਾਮੁਕਤੀ ਨੇ ਇੱਕ ਖਲਾਅ ਪੈਦਾ ਕਰ ਦਿੱਤਾ ਹੈ ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

ਉਨ੍ਹਾਂ ਨੇ ਡਾ. ਹਮਦਰਦ ਨੂੰ ਆਪਣਾ ਲੰਮਾ ਪੇਸ਼ੇਵਰ ਕਰੀਅਰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਵਧਾਈ ਦਿੱਤੀ। ਡਾ. ਹਮਦਰਦ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਾਹਿਰ ਕੀਤੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਹਿਤਕ ਕਾਰਜਾਂ ਨੂੰ ਜਾਰੀ ਰੱਖਣਗੇ ਅਤੇ ਸਮਾਜ ਦੀ ਭਲਾਈ ਵਿੱਚ ਵੀ ਯੋਗਦਾਨ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ।

ਆਪਣੇ ਸੰਬੋਧਨ ਵਿੱਚ ਡਾ. ਹਮਦਰਦ ਨੇ ਵਿਭਾਗ ਵਿੱਚ ਆਪਣੇ ਪੇਸ਼ੇਵਰ ਤਜ਼ਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਸ੍ਰੀ ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Written By
The Punjab Wire