ਚਰਨਜੀਤ ਸਿੰਘ ਚੰਨੀ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਸ: ਰਾਜਵਿੰਦਰ ਸਿੰਘ ਬੈਂਸ ਨੂੰ ‘ਸਪੈਸ਼ਲ ਪਬਲਿਕ ਪ੍ਰਾਸੀਕਿਊਟਰ’ ਨਿਯੁਕਤ ਕਰ ਦਿੱਤਾ ਹੈ।
ਇਸ ਸੰਬੰਧੀ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਸ: ਬੈਂਸ ਬੇਅਦਬੀ ਮਾਮਲਿਆਂ ਅਤੇ ਇਸ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਰਕਾਰ ਦੀ ਪੈਰਵਾਈ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਸੰਬੰਧੀ ਇਸ਼ਾਰਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਦਿੰਦਿਆਂ ਕਿਹਾ ਸੀ ਕਿ ਇਕ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਜਾਵੇਗਾ ਜੋ ਆਪਣੇ ਹੇਠਾਂ ਲਗਪਗ 10 ਵਕੀਲਾਂ ਦੀ ਟੀਮ ਬਣਾ ਕੇ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕਰੇਗਾ।