ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਦੀ ਪੈਰਵਾਈ ਲਈ ਰਾਜਵਿੰਦਰ ਸਿੰਘ ਬੈਂਸ ‘ਸਪੈਸ਼ਲ ਪਬਲਿਕ ਪ੍ਰਾਸੀਕਿਊਟਰ’ ਲਗਾਏ

ਚਰਨਜੀਤ ਸਿੰਘ ਚੰਨੀ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਸ: ਰਾਜਵਿੰਦਰ ਸਿੰਘ ਬੈਂਸ ਨੂੰ ‘ਸਪੈਸ਼ਲ ਪਬਲਿਕ ਪ੍ਰਾਸੀਕਿਊਟਰ’ ਨਿਯੁਕਤ ਕਰ ਦਿੱਤਾ ਹੈ।

ਇਸ ਸੰਬੰਧੀ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਸ: ਬੈਂਸ ਬੇਅਦਬੀ ਮਾਮਲਿਆਂ ਅਤੇ ਇਸ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਰਕਾਰ ਦੀ ਪੈਰਵਾਈ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਸੰਬੰਧੀ ਇਸ਼ਾਰਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਦਿੰਦਿਆਂ ਕਿਹਾ ਸੀ ਕਿ ਇਕ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਜਾਵੇਗਾ ਜੋ ਆਪਣੇ ਹੇਠਾਂ ਲਗਪਗ 10 ਵਕੀਲਾਂ ਦੀ ਟੀਮ ਬਣਾ ਕੇ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕਰੇਗਾ।

Exit mobile version