ਮੁੱਖ ਖ਼ਬਰ

“ਮਾਮਲਾ ਪੁਲਿਸ ਮੁਖੀ ਨਿਯੁਕਤੀ ਦਾ “-ਨਵਜੋਤ ਸਿੰਘ ਸਿੱਧੂ ਸੰਵਿਧਾਨਕ ਅਧਿਕਾਰਾਂ ਦੀ ਇੱਜ਼ਤ ਨਾਲ ਖੇਡ ਰਹੇ ਹਨ -ਕੈਂਥ

“ਮਾਮਲਾ ਪੁਲਿਸ ਮੁਖੀ ਨਿਯੁਕਤੀ ਦਾ “-ਨਵਜੋਤ ਸਿੰਘ ਸਿੱਧੂ ਸੰਵਿਧਾਨਕ ਅਧਿਕਾਰਾਂ ਦੀ ਇੱਜ਼ਤ ਨਾਲ ਖੇਡ ਰਹੇ ਹਨ -ਕੈਂਥ
  • PublishedOctober 1, 2021

ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਕ ਸੰਗਠਨਾਂ ਦੁਆਰਾ ਪੁਲਿਸ ਪ੍ਰਸ਼ਾਸਨ ਵਿੱਚ ਰਾਜਨੀਤੀਕਰਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ — ਕੈਂਥ

ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਸਿਆਸੀ ਮਾਹੌਲ ਗਰਮ ਹੈ, “ਪ੍ਰਬੰਧਕੀ ਮਸ਼ੀਨਰੀ ਦਾ ਸਿਆਸੀ ਕੰਟਰੋਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ”, ਇਹ ਬਿਆਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦਿੱਤਾ ਅਤੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੰਵਿਧਾਨਕ  ਅਧਿਕਾਰਾਂ ਨਾਲ ਖਿਲਵਾੜ ਕਰਨ ਦੇ  ਇਰਾਦਿਆਂ ਨਾਲ ਸੰਵਿਧਾਨਕ ਅਹੁਦੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਸਾਜ਼ਿਸ਼ ਹੈ।

ਕੈਂਥ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨੇ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਦੀ ਥਾਂ ਖੁੱਲ੍ਹ ਕੇ ਨਿੱਜੀ ਬਿਆਨ ਦੇ ਕੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕੀਤੀ ਹੈ। ਰਾਜਨੀਤੀ ਦਬਾਅ ਪਾਇਆ ਜਾ ਰਿਹਾ ਹੈ।ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਇਸ ਵਤੀਰੇ ਦਾ ਸਖਤ ਵਿਰੋਧ ਕਰਦਾ ਹੈ। ਪੰਜਾਬ ਵਿੱਚ ਰਾਜਨੀਤੀਕਰਨ ਦਖ਼ਲਅੰਦਾਜ਼ੀ ਕਾਰਨ ਅਪਰਾਧਿਕ ਮਾਮਲਿਆ ਵਿਚ  ਵਾਧਾ ਹੋਇਆ ਹੈ। ਅਮਨ ਕਾਨੂੰਨ ਦੀ ਸਮੱਸਿਆ ਦਿਨ ਪ੍ਰਤੀ ਦਿਨ ਖਰਾਬ ਹੋਣ ਕਾਰਨ ਹੋ ਰਹੀ ਹੈ।
ਅਲਾਇੰਸ ਦੇ ਮੁਖੀ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਿੱਚ ਰਾਜਨੀਤੀਕਰਨ ਨੂੰ ਰੋਕਣ ਲਈ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਐਲਾਨ ਕੀਤਾ ਕਿ ਸਮਾਜਿਕ ਸੰਗਠਨਾਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਅਤੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੇ ਨਾਅ ਮੈਮੋਰੰਡਮ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। 

Written By
The Punjab Wire