ਗੁਰਦਾਸਪੁਰ 2 ਅਕਤੂਬਰ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ ਗਿਆਰਾਂ ਅਕਤੂਬਰ ਕਰ ਦੇਣ ਵਿਰੁੱਧ ਅਜ ਹਾਕਮ ਪਾਰਟੀਆਂ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ । ਇਸ ਸੰਕੇਤਕ ਧਰਨੇ ਦੀ ਅਗਵਾਈ ਮੱਖਣ ਸਿੰਘ ਤਿੱਬੜ ਸੁਖਦੇਵ ਸਿੰਘ ਗੋਸਲ ਸੂਬੇਦਾਰ ਐੱਸ ਪੀ ਸਿੰਘ ਗੋਸਲ ਗੁਰਦੀਪ ਸਿੰਘ ਮੁਸਤਫਾਬਾਦ ਸੁਖਦੇਵ ਸਿੰਘ ਭਾਗੋਕਾਵਾਂ ਸਲਵਿੰਦਰ ਸਿੰਘ ਗੋਸਲ ਆਦਿ ਨੇ ਕੀਤੀ ।
ਧਰਨੇ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਕੁਹਾੜ ਅਜੀਤ ਸਿੰਘ ਹੁੰਦਲ ਦਲਬੀਰ ਸਿੰਘ ਦੁੱਗਰੀ ਅਵਿਨਾਸ਼ ਸਿੰਘ ਬਲਵਿੰਦਰ ਸਿੰਘ ਰਵਾਲ ਕਪੂਰ ਸਿੰਘ ਘੁੰਮਣ ਕਰਨੈਲ ਸਿੰਘ ਪੰਛੀ ਮਨਮੋਹਨ ਸ਼ੀਨਾ ਆਦਿ ਬੁਲਾਰਿਆਂ ਨੇ ਕੇਂਦਰ ਸਰਕਾਰ ਤੇ ਦੋਸ਼ ਲਾਇਆ ਕਿ ਉਹ ਝੋਨੇ ਦੀ ਖ਼ਰੀਦ ਦਸ ਦਿਨ ਲੇਟ ਕਰ ਕੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਲੜ ਰਹੇ ਕਿਸਾਨਾਂ ਤੋਂ ਤੋਂ ਬਦਲਾ ਲੈਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਕਿਸਾਨ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਨਵੀਂ ਕਾਂਗਰਸ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਲੈਣਾ ਚਾਹੀਦਾ ਹੈ ਅਤੇ ਪੰਜਾਬ ਦੀ ਸਾਰੀ ਵਜ਼ਾਰਤ ਅਤੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਸਰਕਾਰ ਦੀ ਪ੍ਰਧਾਨ ਮੰਤਰੀ ਮੋਦੀ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅੱਗ ਖ਼ਰੀਦ ਜਲਦੀ ਸ਼ੁਰੂ ਨਾ ਹੋਈ ਤਾਂ ਧਰਨੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਐਲਾਨ ਕੀਤਾ ਗਿਆ ਕਿ ਅੱਜ ਤਿੱਨ ਅਕਤੂਬਰ ਨੂੰ ਐਤਵਾਰ ਫਿਰ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਦਿੱਤੇ ਜਾਣਗੇ ।
ਹਾਲਾਕਿ ਦੇਰ ਸ਼ਾਮ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਹੈ ਕਿ ਕਿਸਾਨਾਂ ਦੇ ਦਬਾਅ ਥੱਲੇ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਕੱਲ ਤੋਂ ਸ਼ੁਰੂ ਕਰ ਦਿੱਤੀ ਹੈ।।ਖ਼ਰੀਦ ਲੇਟ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ ਇਸ ਲਈ ਤਿੱਨ ਅਕਤੂਬਰ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ।