ਝੋਨੇ ਦੀ ਸਰਕਾਰੀ ਖਰੀਦ ਕੱਲ 3 ਅਕਤੂਬਰ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

Dc Mohammad Ishfaq

ਗੁਰਦਾਸਪੁਰ,, 2 ਅਕਤੂਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਕੱਲ 03 ਅਕਤੂਬਰ ਨੂੰ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਰਕਾਰੀ ਖਰੀਦ 3 ਅਕਤੂਬਰ ਤੋਂ ਹੋਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਫਸਲ ਸੁਕਾ ਕੇ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ ਤੇ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ।

Exit mobile version