Close

Recent Posts

ਹੋਰ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ: ਤਿ੍ਰਪਤ ਬਾਜਵਾ

ਪੰਜਾਬ ਸਰਕਾਰ ਨੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ: ਤਿ੍ਰਪਤ ਬਾਜਵਾ
  • PublishedOctober 2, 2021

ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਦਿੱਤੇ ਜਾਣਗੇ ਪਲਾਟ

ਚੰਡੀਗੜ 2 ਅਕਤੂਬਰ: ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਅੱਜ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਿੰਡਾਂ ਦੇ ਇਨਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਪਲਾਟ ਅਲਾਟ ਕੀਤੇ ਜਾਣਗੇ।

 ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਮੁਹਿੰਮ ਗਰੀਬ-ਪੱਖੀ ਪਹਿਲਕਦਮੀਆਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦੇ ਫੈਸਲੇ ਤਹਿਤ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਯੋਜਨਾ ਨਾਲ ਸਬੰਧਤ ਇਸ ਵਿਸ਼ੇਸ਼ ਮੁਹਿੰਮ ਦੀ ਮਿਸ਼ਨ ਮੋਡ ਵਿੱਚ ਸ਼ੁਰੂਆਤ ਕੀਤੀ ਹੈ।

ਤਿ੍ਰਪਤ ਬਾਜਵਾ ਨੇ ਕਿਹਾ ਕਿ ਏ.ਡੀ.ਸੀ (ਡੀ), ਡੀ.ਡੀ.ਪੀ.ਓਜ਼, ਡਿਪਟੀ ਸੀ.ਈ.ਓਜ਼, ਬੀ.ਡੀ.ਪੀ.ਓਜ਼ ਦੀ ਨਿਗਰਾਨੀ ਹੇਠ ਸੂਬੇ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗ੍ਰਾਮ ਸਭਾਵਾਂ (ਇਜਲਾਸ) ਕਰਵਾਈਆਂ ਗਈਆਂ। ਉਨਾਂ ਕਿਹਾ ਕਿ ਇਹ ਮੁਹਿੰਮ, ਆਰਥਿਕ ਵਿਕਾਸ ਅਤੇ ਸਮਾਜਿਕ ਨਿਆਂ ਲਈ ਪੰਚਾਇਤ ਵਿਕਾਸ ਯੋਜਨਾਵਾਂ ਨੂੰ ਸਬੰਧਤ ਵਿਭਾਗਾਂ ਨਾਲ ਮਿਲ ਕੇ ਤਿਆਰ ਕਰਨ ਲਈ ਪੀਪਲਜ਼ ਪਲੈਨ ਮੁਹਿੰਮ (ਪੀਪੀਸੀ) ਸ਼ੁਰੂ ਕਰਨ ’ਤੇ ਕੇਂਦਰਿਤ  ਹੈ । ਉਨਾਂ ਕਿਹਾ ਕਿ 5 ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਲਈ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਵਿਸ਼ੇਸ਼ ਤੇਜ਼ੀ ਲਿਆਂਦੀ ਗਈ ਹੈ। 

Written By
The Punjab Wire