ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹੱਤਿਆ ਕਾਰਨ ਪੈਦਾ ਹੋਈ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਕੱਲ੍ਹ, ਸੋਮਵਾਰ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਯੂਪੀ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ। ਇਹ ਜਾਨਕਾਰੀ ਉਹਨਾਂ ਵੱਲੋ ਟਵੀਟ ਕਰ ਦਿੱਤੀ ਗਈ।
ਉਹਨਾਂ ਸਾਰਿਆਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਹ ਯਕੀਨੀ ਬਣਾਵਾਂਗੇ ਕਿ ਦੋਸ਼ੀ ਨੂੰ ਸਜ਼ਾ ਮਿਲੇਗੀ.