ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ; ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ

ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ; ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ
  • PublishedOctober 6, 2021

ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ ਵਿੱਚ ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਤ ਕਰਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ।

ਫ਼ਰੀਦਕੋਟ ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵਿੱਚ ਨਿਊ ਦੀਪ ਦੀਆਂ 2 ਬੱਸਾਂ, ਓਰਬਿਟ ਦੀ 1 ਬੱਸ ਤੇ ਰਾਜਧਾਨੀ ਬੱਸ ਸਰਵਿਸ ਦੀ 1 ਬੱਸ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਓਰਬਿਟ ਬੱਸ ਦੀ 1 ਬੱਸ, ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਲਿਬੜਾ ਬੱਸ ਸਰਵਿਸ ਦੀ 1 ਬੱਸ ਅਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿੱਚ ਲਈ ਗਈ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Written By
The Punjab Wire