Close

Recent Posts

ਹੋਰ ਗੁਰਦਾਸਪੁਰ ਪੰਜਾਬ

ਨਾ ਘਬਰਾਉਣ ਕਿਸਾਨ, ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਇਸ਼ਫਾਕ

ਨਾ ਘਬਰਾਉਣ ਕਿਸਾਨ, ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਇਸ਼ਫਾਕ
  • PublishedOctober 11, 2021

ਡਿਪਟੀ ਕਮਿਸ਼ਨਰ ਵਲੋਂ ਸਮੁੱਚੇ ਖਾਦ ਹੋਲ ਸੇਲਰਾਂ ਨਾਲ ਮੀਟਿੰਗ ਕਰਕੇ ਦਿੱਤੇ ਗਏ ਦਿਸ਼ਾ-ਨਿਰਦੇਸ਼

ਗੁਰਦਾਸਪੁਰ, 11 ਅਕਤੂਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜ੍ਹੀ ਸ਼ੀਜਨ ਵਿਚ ਕਣਕ ਦੀ ਬਿਜਾਈ ਲਈ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ, ਇਸ ਸਬੰਧੀ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਉਨਾਂ ਦੱਸਿਆ ਕਿ ਹਾੜ੍ਹੀ ਸੀਜ਼ਨ ਵਿਚ ਕਰੀਬ 25 ਹਜਾਰ ਮੀਟਰਕ ਟਨ ਡਾਇਆ ਖਾਦ ਦੀ ਖਪਤ ਹੁੰਦੀ ਹੈ ਅਤੇ ਜ਼ਿਲੇ ਅੰਦਰ 5400 ਮੀਟਰਕ ਟਨ ਖਾਦ ਮੋਜੂਦ ਹੈ ਅਤੇ ਇਸ ਹਫ਼ਤੇ ਹੋਰ ਦੋ ਰੈਕ ਆ ਰਹੇ ਹਨ ਅਤੇ ਨਵੰਬਰ ਮਹਿਨੇ , ਜਦੋ ਕਣਕ ਦੀ ਬਿਜਾਈ ਸ਼ੁਰੂ ਹੁੰਦੀ ਹੈ, ਤਦ ਤਕ ਖਾਦ ਦੀ ਕੋਈ ਕਮੀਂ ਨਹੀ ਰਹੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਉਣ ਨਾ, ਲੋੜ ਮੁਤਾਬਕ ਹੀ ਖਾਦ ਦੀ ਵਰਤੋਂ ਕਰਨ ਤੇ ਖਾਦ ਸਟੋਰ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧ ਵਿਚ ਉਨਾਂ ਵਲੋਂ ਜ਼ਿਲੇ ਦੇ ਸਮੂਹ ਖਾਦ ਦੇ ਹੋਲ ਸੇਲਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ਤੇ ਉਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਨਿਰਧਾਰਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਆਉਣ ਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਜਾਂ ਉਨਾਂ ਦੇ ਧਿਆਨ ਵਿਚ ਲਿਆ ਸਕਦੇ ਹਨ।

ਉਨਾਂ ਕਿਾਸਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਖਾਦ ਦੀ ਵਰਤੋ ਕਰਨ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ। ਉਨਾਂ ਦੱਸਿਆ ਕਿ ਖੇਤੀ ਮਾਹਿਰ ਦੱਸਦੇ ਹਨ ਕਿ ਜਿਹੜੇ ਖੇਤਾਂ ਵਿਚ ਫਸਲ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਵਹਾ ਕੇ ਅਗਲੀ ਫਸਲ ਬੀਜੀ ਜਾਂਦੀ ਹੈ, ਓਥੇ ਫਸਲ ਦਾ ਝਾੜ ਵੀ ਵੱਧਦਾ ਹੈ ਤੇ ਖਾਦਾਂ ਆਦਿ ਦੀ ਲੋੜ ਵੀ ਘੱਟਦੀ ਹੈ।

Written By
The Punjab Wire