Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਸੁਖਜਿੰਦਰ ਸਿੰਘ ਰੰਧਾਵਾ ਨੇ ਪੁਣਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ

ਸੁਖਜਿੰਦਰ ਸਿੰਘ ਰੰਧਾਵਾ ਨੇ ਪੁਣਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ
  • PublishedOctober 11, 2021

ਉਪ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਚੌਕਸ ਰਹਿਦ ਦੇ ਨਿਰਦੇਸ਼

ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।

ਸ. ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।

ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ `ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।

ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ।

ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।

ਸ. ਰੰਧਾਵਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।”

Written By
The Punjab Wire