ਸਿੰਘੂ ਘਟਨਾਵਾਂ ਹੈਰਾਨੀਜਨਕ

parkash singh badal

ਬਾਦਲ ਨੇ ਭਿਆਨਕ ਵਰਤਾਰੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਮੰਗੀ

ਚੰਡੀਗੜ੍ਹ, 15 ਅਕਤੂਬਰ : ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਿੰਘੂ ਬਾਰਡਰ ’ਤੇ ਅੱਜ ਸਵੇਰੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਨਿਰਦਈ ਕਤਲ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਇਸ ਘਨੌਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਸਭਿਅਕ ਸਮਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਾਂ ਫਿਰ ਭਿਆਨਕ ਹਿੰਸਾ ਵਰਗੀਆਂ ਘਿਨੌਣੀਆਂ ਕਾਰਵਾਈਆਂ ਦੀ ਕੋਈ ਥਾਂ ਨਹੀਂ ਹੈ।

ਸਰਦਾਰ ਬਾਦਲ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਇਹ ਸਾਰੀ ਸਾਜ਼ਿਸ਼ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਤਿੰਨ ਕਾਲੇ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨੀ ਸੰਘਰਸ਼ ਦੇ ਖਿਲਾਫ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ ਤੇ ਇਹਨਾਂ ਸਭ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਜ਼ਰੂਰਤ ਹੈ।

Exit mobile version