Close

Recent Posts

ਹੋਰ ਪੰਜਾਬ ਮੁੱਖ ਖ਼ਬਰ

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼
  • PublishedOctober 16, 2021

5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ: ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ

ਚੰਡੀਗੜ੍ਹ/ਰੂਪਨਗਰ, 16 ਅਕਤੂਬਰ: ਜਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਜਿਸ ਤਹਿਤ 5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਹੈ।

ਇਸ ਬਾਰੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਅਜਿੰਦਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਜਰਨੈਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਰੂਪਨਗਰ ਤੇ ਪੁਲਿਸ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੂਚਨਾ ਦੇ ਅਧਾਰ ’ਤੇ ਬਾਹਰਲੇ ਸੂਬਿਆਂ ਤਂੋ ਨਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।   

ਸ਼੍ਰੀ ਸੋਨੀ ਨੇ ਦੱਸਿਆ ਕਿ ਲਵਦੀਪ ਸਿੰਘ ਉਰਫ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜਿਲ੍ਹਾ ਮੋਗਾ, ਪਰਦੀਪ ਸਿੰਘ ਉਰਫ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜਿਲ੍ਹਾ ਅੰਮਿ੍ਰਤਸਰ ਦਿਹਾਤੀ ਨੂੰ ਗਿ੍ਰਫਤਾਰ ਕਰਕੇ ਉਨ੍ਹਾ ਪਾਸੋ 3 ਜਿੰਦਾ ਕਾਰਤੂਸ ਅਤੇ 3 ਦੇਸੀ ਪਿਸਟਲ .32 ਬੋਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਿੰਨ ਦੋਸ਼ੀਆਂ ਖਿਲਾਫ ਅ/ਧ 25/54/59 ਆਰਮਜ਼ ਐਕਟ ਥਾਣਾ ਸਿਟੀ ਰੂਪਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ੳੇੁਨ੍ਹਾਂ ਅੱਗੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਉਰਫ ਪ੍ਰੀਤ ਗੁਰਥੜੀ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਗੁਰਥੜੀ ਥਾਣਾ ਭੀਖੀ ਜਿਲ੍ਹਾ ਮਾਨਸਾ ਨੂੰ ਗਿ੍ਰਫਤਾਰ ਕਰਕੇ ਉਸ ਪਾਸੋ 01 ਕਾਰਤੂਸ ਜਿੰਦਾ ਅਤੇ 01 ਦੇਸੀ ਪਿਸਟਲ .32 ਬੋਰ ਬਰਾਮਦ ਕਰਕੇ ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਪੁੱਛ ਗਿੱਛ ’ਤੇ ਹਰਮਨਦੀਪ ਸਿੰਘ ਉਰਫ ਹਰਮਨ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰਬਰ ਭ-5/64 ਪ੍ਰੀਤ ਨਗਰ ਜਡਿਆਲਾ ਰੋਡ ਤਰਨਤਾਰਨ ਨੂੰ ਗਿ੍ਰਫਤਾਰ ਕਰਕੇ ਉਸ ਪਾਸੋਂ 01 ਕਾਰਤੂਸ ਅਤੇ 01 ਦੇਸੀ ਪਿਸਟਲ .32 ਬੋਰ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 5 ਪਿਸਟਲ ਦੇਸੀ .32 ਬੋਰ ਅਤੇ 5 ਕਾਰਤੂਸ ਜਿੰਦਾ .32 ਬੋਰ ਬਰਾਮਦ ਹੋਏ ਹਨ। ਦੋਸ਼ੀਆਂ ਨੇ ਪੁੱਛਗਿੱਛ ਦੋਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ ਪਾਸੋਂ 20,000 ਰੁਪਏ ਪ੍ਰਤੀ ਪਿਸਟਲ ਖਰੀਦ ਕਰਕੇ ਲਿਆਏ ਸਨ ਅਤੇ ਇਸ ਤਰ੍ਹਾਂ ਦੇ ਲਗਭਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ।

ਸ਼੍ਰੀ ਜੋਸ਼ੀ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।   

Written By
The Punjab Wire