ਸ਼ਹੀਦ ਮਨਦੀਪ ਨੇ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਦੱਸ ਦਿਨ ਪਹਿਲਾ ਦਿੱਤੀ ਸੀ ਸ਼ਹਾਦਤ
ਗੁਰਦਾਸਪੁਰ, 20 ਅਕਤੂਬਰ (ਮੰਨਣ ਸੈਣੀ)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਧਵਾਰ ਨੂੰ ਸ਼ਹੀਦ ਮਨਦੀਪ ਸਿੰਘ ਤੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ਤੇ ਜਿਲਾ ਗੁਰਦਾਸਪੁਰ ਦੇ ਪਿੰਡ ਚੱਠਾ ਵਿੱਚ ਆ ਰਹੇ ਹਨ। ਇਹ ਜਾਣਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋ ਦਿੱਤੀ ਗਈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋ ਸ਼ਹੀਦ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਸ਼ਾਮਿਲ ਹੋਣਾ ਸੀ ਪਰ ਕਿਸੇ ਕਾਰਨਾ ਕਰਕੇ ਉਹ ਸੰਸਕਾਰ ਵਿੱਚ ਸ਼ਾਮਿਲ ਨਹੀਂ ਹੋ ਪਾਏ ਸੀ ਅਤੇ ਉਹਨਾਂ ਵਲੋਂ ਰੋਪੜ ਦੇ ਸ਼ਹੀਦ ਦੇ ਅੰਤਿਮ ਸੰਸਕਾਰ ਵਿੱਚ ਹਾਜਰੀ ਲਗਾਈ ਗਈ ਸੀ। ਪਰ ਹੁਣ ਬੁਧਵਾਰ ਨੂੰ ਸ਼ਹੀਦ ਮਨਦੀਪ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਦੇ ਮੌਕੇ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਣਗੇ।