Close

Recent Posts

ਦੇਸ਼ ਪੰਜਾਬ ਮੁੱਖ ਖ਼ਬਰ

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ
  • PublishedOctober 20, 2021

ਸਿੱਖਿਆ ਮੰਤਰੀ ਨੇ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ਵਿੱਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨਾ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ

ਚੰਡੀਗੜ੍ਹ, 20 ਅਕਤੂਬਰ:- ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।

ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।

Written By
The Punjab Wire