Close

Recent Posts

ਪੰਜਾਬ ਰਾਜਨੀਤੀ

ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ
  • PublishedOctober 20, 2021

ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਸਮੇਤ ਕੈਪਟਨ ਦੀ ਪਾਰਟੀ ਦਾ ਰਿਮੋਰਟ ਕੰਟਰੋਲ ਨਰਿੰਦਰ ਮੋਦੀ ਦੇ ਹੱਥ

-2017 ਵਿੱਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀਜੇਪੀ ਅਤੇ ਅਕਾਲੀ ਦਲ ਬਾਦਲ ਨੇ ਵਰਕਰਾਂ ਦੀਆਂ ਵੋਟਾਂ ਕਾਂਗਰਸ ਨੂੰ ਪਵਾਈਆਂ 

-ਪੰਜਾਬ ਦੇ ਲੋਕਾਂ ਦੀ ਇੱਛਾ ਕਿ ‘ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਉਣ’ ਦਾ ਫ਼ੈਸਲਾ ਨਹੀਂ ਬਦਲ ਸਕਦੀਆਂ ਚਾਰੋਂ ਪਾਰਟੀਆਂ

ਚੰਡੀਗੜ੍ਹ,  20 ਅਕਤੂਬਰ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਟਿੱਪਣੀ ਕਰਦਿਆਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਨਾ ਬਣੇ। ਜਦੋਂ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕਣ ਵਿੱਚ ਫ਼ੇਲ ਹੋ ਰਹੀਆਂ ਹਨ, ਤਾਂ ਪ੍ਰਧਾਨ ਮੰਤਰੀ ਨੇ ਆਪਣੇ ਪਿਆਰੇ ਤੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆਂ ਕਿ ਚੌਥੀ ਪਾਰਟੀ ਬਣਾ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਿਆ ਜਾਵੇ।’’

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਤਿੰਨ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਮੈਦਾਨ ਵਿੱਚ ਉਤਾਰਿਆ ਸੀ, ਤਾਂ ਜੋ ਆਉਣ ਵਾਲੀਆਂ ਪੰਜਾਬ ਚੋਣਾ ਵਿਚ ਤਿੰਨੋਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਕਿਉਂਕਿ ਇਨਾਂ ਪਾਰਟੀਆਂ ਦਾ ਰਿਮੋਰਟ ਕੰਟਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹੈ। 

ਰਾਘਵ ਚੱਢਾ ਨੇ ਕਿਹਾ, ‘‘ਜਦੋਂ ਇਹ ਤਿਨੋਂ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਿਛਲੇ 5- 6 ਮਹੀਨਿਆਂ ਤੋਂ ਮਿਹਨਤ ਕਰਕੇ ਥੱਕ ਗਈਆਂ ਅਤੇ ਇਨਾਂ ਨੇ ਗੋਢੇ ਟੇਕ ਦਿੱਤੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਮਝ ਆ ਗਿਆ ਕਿ ਇਹ ਪਾਰਟੀਆਂ ਮਿਲ ਕੇ ਵੀ 2022 ਦੀਆਂ ਚੋਣਾ ’ਚ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕ ਨਹੀਂ ਸਕਦੀਆਂ, ਤਾਂ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦੇ ਦਿੱਤਾ ਹੈ ਅਤੇ ਇਨਾਂ ਚਾਰੇ ਪਾਰਟੀਆਂ ਦਾ ਇੱਕੋ- ਇੱਕ ਏਜੰਡਾ ਹੈ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਨਹੀਂ ਬਣਨ ਦੇਣੀ। 

‘ਆਪ’ ਆਗੂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ 2017 ਵਿੱਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀਜੇਪੀ ਅਤੇ ਅਕਾਲੀ ਦਲ ਬਾਦਲ ਨੇ ਆਪਣੇ ਵਰਕਰਾਂ ਦੀਆਂ ਸਾਰੀਆਂ ਵੋਟਾਂ ਕਾਂਗਰਸ ਪਾਰਟੀ ਨੂੰ ਪਵਾਈਆਂ ਸਨ। ਇਹ ਗੱਲ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਅਤੇ ਕਾਂਗਰਸੀ ਆਗੂਆਂ ਨੇ ਵੀ ਕਈ ਵਾਰ ਆਖੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹਾ ਕਰਨ ਦੀ ਕੋਸਿਸ ਹੋ ਰਹੀ ਹੈ। ਜਦੋਂ ਤਿੰਨ ਪਾਰਟੀਆਂ ਮਿਲ ਕੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਨਹੀਂ ਰੋ ਸਕੀਆਂ ਤਾਂ ਚੌਥੀ ਪਾਰਟੀ ਬਣਾ ਕੇ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦੀ ਇੱਛਾ ਖੁਸ਼ਹਾਲ ਪੰਜਾਬ ਬਣਾਉਣ ਦੀ ਹੈ। 

ਰਾਘਢ ਚੱਢਾ ਨੇ ਕਿਹਾ, ‘‘ਇਹ ਚਾਰੇ ਪਾਰਟੀਆਂ ਮਿਲ ਕੇ ਵੀ ਪੰਜਾਬ ਦੇ ਲੋਕਾਂ ਦੀ ਇੱਛਾ ਕਿ ‘ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਉਣੀ’ ਦਾ ਫ਼ੈਸਲਾ ਨਹੀਂ ਬਦਲ ਸਕਦੀਆਂ। ’’

Written By
The Punjab Wire