Close

Recent Posts

ਹੋਰ ਪੰਜਾਬ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ
  • PublishedOctober 22, 2021

ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ‘ਤੇ ਪੈਣੀ ਨਜ਼ਰ ਰੱਖਣ ਦੇ ਆਦੇਸ਼

ਦਵਾਈਆਂ ਦੀ ਵਿਕਰੀ/ਖਰੀਦਦਾਰੀ ਸਬੰਧੀ ਸਹੀ ਰਿਕਾਰਡ ਨਾ ਰੱਖਣ ਵਾਲੀਆਂ ਫਰਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ -ਓ.ਪੀ. ਸੋਨੀ

ਚੰਡੀਗੜ੍ਹ, 22 ਅਕਤੂਬਰ। ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਹਨਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ। ਉਹਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ‘ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।

ਸ੍ਰੀ ਸੋਨੀ ਨੇ ਕਿਹਾ ਕਿ ਹਾਲ ਹੀ ਵਿੱਚ ਦੇਖਿਆ ਗਿਆ ਹੈ ਕਿ ਨੌਜਵਾਨਾਂ ਵੱਲੋਂ ਪ੍ਰੀਗੈਬਲਿਨ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਰਹੀ ਹੈ। ਇਸ ਲਈ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਡਰੱਗਜ਼ ਕੰਟਰੋਲ ਅਫਸਰਾਂ ਨੂੰ ਜਾਂਚ ਕਰਨ ਅਤੇ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਉਹਨਾਂ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਇਹ ਦਵਾਈਆਂ ਸਹੀ ਰਿਕਾਰਡ ਤੋਂ ਬਿਨਾਂ ਭੰਡਾਰ ਕੀਤੀਆਂ ਗਈਆਂ ਹਨ। ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਉੱਚਿਤ ਵਰਤੋਂ ਲਈ ਬਣਾਈਆਂ ਅਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਵਿਭਾਗ ਪਹਿਲਾਂ ਹੀ ਕੈਮਿਸਟ ਐਸੋਸੀਏਸ਼ਨਾਂ ਅਤੇ ਵੱਖ -ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸੈਮੀਨਾਰਾਂ ਅਤੇ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਤੱਕ ਪਹੁੰਚ  ਬਣਾ ਰਿਹਾ ਹੈ ਅਤੇ ‘100 ਦਿਨਾਂ ਦੇ ਰੋਡਮੈਪ’ ਤਹਿਤ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।

Written By
The Punjab Wire