ਸ਼੍ਰੋਮਣੀ ਅਕਾਲੀ ਦਲ ਨੇ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਨਸ ਮੁਹੰਮਦ ਨੂੰ ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅਕਾਲੀ ਦਲ ਨੇ ਅੱਜ ਪਹਿਲਾਂ ਦੋ ਹੋਰ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਹੁਣ ਤੱਕ ਅਕਾਲੀ ਦਲ ਨੇ ਕੁੱਲ 77 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
