ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

ਚੰਡੀਗੜ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇ ਚੈੱਕ ਦਿੱਤੇ ਗਏ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿਖੇ ਇਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਚੈੱਕ ਸੌਂਪੇ।

ਲਖੀਮਪੁਰ ਖੀਰੀ ਦੀ ਦਿਲ-ਦਹਿਲਾਉਣ ਵਾਲੀ ਘਟਨਾ ਦੇ ਸਬੰਧ ’ਚ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੂ-ਮੋਟੋ ਕਾਰਵਾਈ ਦਾ ਸਵਾਗਤ ਕਰਦਿਆਂ ਅਤੇ ਪੀੜਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਹਮੇਸ਼ਾਂ ਹੀ ਕਿਸਾਨ ਭਾਈਚਾਰੇ ਦੇ ਨਾਲ ਖੜੀ ਹੈ। ਰਣਦੀਪ ਸਿੰਘ ਨਾਭਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਹਰੇਕ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ।’’

ਜ਼ਿਕਰਯੋਗ ਹੈ ਕਿ ਚਾਰ ਕਿਸਾਨ: ਦਲਜੀਤ ਸਿੰਘ ਪੁੱਤਰ ਹਰਜੀਤ ਸਿੰਘ, ਪਿੰਡ- ਬਜਰਾਂ ਟਾਡਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਪਿੰਡ-ਨਵੀ ਨਗਰ ਮੋਹਿਰਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਭਵੰਤ ਨਗਰ (ਚੋਖਰਾ ਫਾਰਮ), ਤਹਿਸੀਲ- ਪਾਲੀਆ, ਜਨਪਦ, ਲਖੀਮਪੁਰ ਖੀਰੀ ਅਤੇ ਨਛੱਤਰ ਸਿੰਘ ਪੁੱਤਰ ਸੂਬਾ ਸਿੰਘ, ਨੰਬਰਦਾਰ ਪੁਰਵਾ, ਅਮੇਠੀ, ਤਹਿਸੀਲ-ਦੋਰਾਹਾ, ਜਨਪਦ, ਲਖੀਮਪੁਰ ਖੀਰੀ ਤੋਂ ਇਲਾਵਾ ਇੱਕ ਪੱਤਰਕਾਰ ਰਮਨ ਕਸ਼ਯਪ, ਨਿਗਾਸਾਨ, ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਇਸ ਦੁਖਾਂਤ ਵਿੱਚ ਆਪਣੀ ਜਾਨ ਗੁਆ ਬੈਠੇ ਸਨ।

Exit mobile version