ਗੁਰਦਾਸਪੁਰ, 24 ਅਕਤੂਬਰ ( ਮੰਨਣ ਸੈਣੀ ) – ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਹਿੱਸਿਆਂ ਵਿਚ ਹੋਈ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹੇ ਦੇ ਸਾਰੇ ਉੱਪ ਮੰਡਲ ਮੈਜਿਸਟਰੇਟਸ ਨੂੰ ਜਾਰੀ ਪੱਤਰ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਹਦਾਇਤ ਕੀਤੀ ਹੈ ਕਿ ਮਿਤੀ 23 ਅਕਤੂਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਹੋਣ ਕਾਰਨ ਫਸਲਾਂ ਦੇ ਖਰਾਬ ਹੋਣ ਦਾ ਖਦਸ਼ਾ ਹੈ। ਇਸ ਲਈ ਸਮੂਹ ਐੱਸ.ਡੀ.ਐੱਮ. ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਆਪਣੀ ਰਿਪੋਰਟ ਇੱਕ ਹਫਤੇ ਦੇ ਅੰਦਰ-ਅੰਦਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ।