Close

Recent Posts

ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼
  • PublishedOctober 25, 2021

ਗਿਰਦਾਵਰੀ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਭੇਜਣ ਲਈ ਆਖਿਆ

ਚੰਡੀਗੜ 25 ਅਕਤੂਬਰ :ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ।
ਅੱਜ ਏਥੇ ਜਾਰੀ ਨਿਰਦੇਸ਼ਾਂ ਵਿੱਚ ਸ੍ਰੀਮਤੀ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ। ਗੌਰਤਲਬ ਹੈ ਕਿ ਹਾਲ ਹੀ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਜਿਸ ਦੇ ਸੰਦਰਭ ਵਿੱਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

ਇਸੇ ਦੌਰਾਨ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ. ਕੇ. ਜੰਜੂਆ ਨੇੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਦੇ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਅਜੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ। ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।—————–

Written By
The Punjab Wire