ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 27 ਅਕਤੂਬਰ ਨੂੰ ਇਕ ਵੱਡਾ ਸਿਆਸੀ ਧਮਕਾ ਕਰਦੇ ਹੋਏ , ਨਵੀਂ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ ਹੈ।
ਹਾਲਾਂਕਿ ਅਜੇ ਤੱਕ ਇਹ ਸਾਫ਼ ਨਹੀਂ ਹੋਇਆ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਾਰਟੀ ਦਾ ਐਲਾਨ ਕਰਨਗੇ, ਪਰ ਕੈਪਟਨ ਵੱਲੋਂ ਸੱਦੀ ਗਈ ਪ੍ਰੈਸ ਵਾਰਤਾ ਨੇ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਕਰ ਦਿੱਤੀ ਹੈ। ਕਾਂਗਰਸ ਵੱਲੋਂ ਆਪਣੇ ਵਿਧਾਇਕਾਂ ਨਾਲ ਸੰਪਰਕ ਸਾਧਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਹਰ ਨੇਤਾ ਦੀ ਮੂਵਮੇੰਟ ਤੇ ਨਜ਼ਰ ਰੱਖੀ ਜਾ ਰਹੀ ਹੈ।
ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਨਵੀਂ ਪਾਰਟੀ ਬਣਾਉਣ ਉੱਤੇ ਕੰਮ ਕਰ ਰਹੇ ਹਨ, ਅਤੇ ਪੰਜਾਬ ਦੇ ਮੰਨੇ-ਪ੍ਰਮੰਨੇ ਨਾਮਵਰ ਲੀਡਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਕੈਪਟਨ ਦੇ ਨਾਲ ਕੱਲ ਕਈ ਹੋਰ ਵੱਡੇ ਲੀਡਰ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹੇ ਨਜ਼ਰ ਆ ਸਕਦੇ ਹਨ।