ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਨੂੰ ਜਿਲੇ ਦੀ ਤਰੱਕੀ ਅਤੇ ਖੁਸਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਕਾਰੋਬਾਰ ਵਿੱਚ ਅਸਾਨੀ ਲਈ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ

ਗੁਰਦਾਸਪੁਰ, 26 ਅਕਤੂਬਰ (ਮੰਨਣ ਸੈਣੀ)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ 26 ਅਤੇ 27 ਅਕਤੂਬਰ ਨੂੰ ਸ਼ੁਰੂ ਹੋਏ ਦੋ ਰੋਜਾ ਪ੍ਰਗਤੀਸੀਲ ਪੰਜਾਬ ਨਿਵੇਸਕ ਸੰਮੇਲਨ-2021 ਦੇ ਮੱਦੇਨਜਰ ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਰਾਜ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲਾਭਕਾਰੀ ਸਨਅਤੀ ਉਤਸਾਹ ਦੇ ਚਲਦਿਆਂ, ਜਿਲ੍ਹੇ ਦੇ ਉਦਯੋਗਪਤੀਆਂ ਨੂੰ ਇੱਥੇ ਨਿਵੇਸ ਕਰਨ ਦਾ ਸੱਦਾ ਦਿੱਤਾ ਹੈ। ਇਸ ਮੋਕੇ ਜਿਲ੍ਹੇ ਭਰ ਵਿਚੋ ਵੱਖ ਵੱਖ ਖੇਤਰਾਂ ਨਾਲ ਸਬੰਧਤ ਉਦਯੋਗਪਤੀ ਮੋਜੂਦ ਸਨ,।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਅੰਦਰ ਉਦਯੋਗ ਸਥਾਪਤੀ ਲਈ, ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲਾ ਪਰਸ਼ਾਸਨ ਹਰ ਵੇਲੇ ਉਨਾ ਦੀ ਮਦਦ ਲਈ ਤਿਆਰ ਬਰ ਤਿਆਰ ਰਹੇਗਾ। ਇਸ ਮੌਕੇ ਉਦਯੋਗਪਤੀਆਂ ਵਲੋ ਅਾਪਣੇੇ ਵਿਚਾਰ ਵੀ ਸਾਝੇ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗਪਤੀਆਂ ਨਾਲ ਇਹ ਸਲਾਹ-ਮਸਵਰੇ, ਸਾਸਨ ਵਿਵਸਥਾ ‘ਚ ਸੁਧਾਰ ਲਿਆਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ ਅਤੇ ਇਸ ਤਰਾਂ ਜਿਲੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਈ ਜਾ ਸਕੇਗੀ।

ਇਸ ਮੋਕੇ ਸੁਖਪਾਲ ਸਿੰਘ, ਜੀਐਮ ਇੰਡਸਟਰੀ ਵੀ ਮੋਜੂਦ ਸਨ।

Exit mobile version