ਐਡਵੋਕੈਟ ਬਲਜੀਤ ਪਾਹੜਾ, ਪ੍ਰਧਾਨ ਨਗਰ ਕੌਂਸਲ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਕਿਤਾ ਗਿਆ ਦੌਰਾ

ਲੋਕਾਂ ਨੂੰ ਸੁਵਿਧਾ ਕੈਂਪ ਵਿਚ ਜਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੀ ਕੀਤੀ ਅਪੀਲ-ਕੱਲ੍ਹ 29 ਅਕਤੂਬਰ ਨੂੰ ਵੀ ਲੱਗੇਗਾ ਸੁਵਿਧਾ ਕੈਂਪ

ਗੁਰਦਾਸਪੁਰ, 28 ਅਕਤੂਬਰ  (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੈਟ ਬਲਜੀਤ ਸਿੰਘ ਪਾਹੜਾ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ ਤੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਗੁਰਦਾਸਪੁਰ, ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਤਹਿਸੀਲਦਾਰ ਅਰਵਿੰਦ ਸਲਵਾਨ, ਤਰਸੇਮ ਲਾਲ ਨਾਇਬ ਤਹਿਸਲੀਦਾਰ, ਅਸ਼ੋਕ ਕੁਮਾਰ ਈ.ਓ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਪ੍ਰਧਾਨ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਦੇਣ ਲਈ, ਉਨਾਂ ਦੇ ਘਰਾਂ ਤਕ ਪੁਹੰਚ ਕਰ ਰਹੀ ਹੈ, ਤਾਂ ਜੋ ਯੋਗ ਲਾਭਪਾਤਰੀ ਲਾਭ ਲੈਣ ਤੋਂ ਵਾਂਝੇ ਨਾ ਰਹਿ ਜਾਣ। ਉਨਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਗੁਰਦਾਸਪੁਰ ਸ. ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਹ ਸੁਵਿਧਾ ਕੈਂਪ ਕੱਲ 29 ਅਕਤੂਬਰ ਨੂੰ ਵੀ ਇਸੇ ਸਥਾਨ ’ਤੇ ਲੱਗੇਗਾ।

ਉਨਾਂ ਅੱਗੇ ਦੱਸਿਆ ਕਿ ਸੁਵਿਧਾ ਕੈਂਪ ਵਿਚ ਲੋਕਾਂ ਨੂੰ 5-5 ਮਰਲੇ ਦਾ ਪਲਾਟ, 2 ਕਿਲੋਵਾਟ ਤਕ ਬਿਜਲੀ ਦੇ ਬਿੱਲ ਮਾਫ ਕਰਨ, ਬੁਢਾਪਾ ਤੇ ਵਿਧਵਾ ਆਦਿ ਪੈਨਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਕੋਵਿਡ ਵਿਰੋਧੀ ਵੈਕਸੀਨ, ਵਜੀਫਾ ਤੇ ਸ਼ਗਨ ਸਕੀਮ ਸਮੇਤ ਵੱਖ-ਵੱਖ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਵਿਧਾ ਕੈਂਪ ਵਿਚ ਜਾ ਕੇ ਜਰੂਰ ਲਾਭ ਉਠਾਉਣ।

Exit mobile version