ਹੋਰ ਪੰਜਾਬ ਮੁੱਖ ਖ਼ਬਰ

ਹੋਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ ਦਾ ਸਿਪਾਹੀ ਮਨਜੀਤ ਸਿੰਘ ਹੋਇਆ ਸ਼ਹੀਦ, ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗੇ੍ਰਸ਼ੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਹੋਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ ਦਾ ਸਿਪਾਹੀ ਮਨਜੀਤ ਸਿੰਘ ਹੋਇਆ ਸ਼ਹੀਦ,     ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗੇ੍ਰਸ਼ੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
  • PublishedOctober 31, 2021

ਹੋਸ਼ਿਆਰਪੁਰ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।          

 ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ  ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।     

Written By
The Punjab Wire