‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 65ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ
ਗੁਰਦਾਸਪੁਰ, 1 ਨਵੰਬਰ ( ਮੰਨਣ ਸੈਣੀ)। ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 65ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ ਹੋਇਆ। ਅਚੀਵਰਜ਼ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਵਿਸ਼ੇਸ ਮਹਿਮਾਨ ਵਜੋਂ ਮਦਨ ਲਾਲ ਸ਼ਰਮਾ ਜ਼ਿਲਾ ਸਿੱਖਿਆ ਅਫਸਰ (ਪ), ਦਿਲਬਾਗ ਸਿੰਘ ਲਾਲੀ ਚੀਮਾ ਸਮਾਜ ਸੇਵੀ, ਹਰਜਿੰਦਰ ਸਿੰਘ ਕਲਸੀ ਜ਼ਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਰਾਜੀਵ ਕੁਮਾਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਮੇਤ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਜ਼ਿਲ੍ਹਾ ਵਾਸੀ, ਅਧਿਆਪਕ ਵਿਦਿਆਰਥੀਆਂ ਵਲੋਂ ਯੂ ਟਿਊਬ ਲਾਈਵ ਪ੍ਰੋਗਰਾਮ ਜਰੀਏ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਸ਼ਰਮਾ ਨੇ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਗਿਆ ਅਚੀਵਰਜ਼ ਪ੍ਰੋਗਰਾਮ, ਜ਼ਿਲੇ ਦੀ ਨੋਜਵਾਨ ਪੀੜ੍ਹੀ ਲਈ ਮਾਰਗਦਰਸ਼ਕ ਬਣਿਆ ਹੈ ਅਤੇ ਇਸ ਪ੍ਰੋਗਰਾਮ ਜਰੀਏ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨਾਂ ਅਚੀਵਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਸਿੱਖਿਆ ਦਾ ਬਹੁਤ ਮਹੱਤਵ ਹੈ ਅਤੇ ਦ੍ਰਿੜ ਇੱਛਾ ਸ਼ਕਤੀ ਤੇ ਮਿਹਨਤ ਨਾਲ ਮੰਜਿਲ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਸ਼ੁਰੂ ਕਰਨ ਦਾ ਮੁੱਖ ਮੰਤਵ ਜ਼ਿਲੇ ਦੇ ਨੋਜਵਾਨ ਬੱਚਿਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਨਾ ਹੈ, ਇਸ ਪ੍ਰੋਗਰਾਮ ਰਾਹੀਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਅਚੀਵਰਜ਼ ਦੀ ਮਿਹਨਤ ਪ੍ਰਤੀ, ਉਨਾਂ ਨੂੰ ਜਾਗਰੂਕ ਤੇ ਉਤਸ਼ਾਹਤ ਕਰਨਾ ਹੈ ਤਾਂ ਜੋ ਉਹ ਵੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਆਪਣੇ ਜ਼ਿਲੇ ਦਾ ਨਆਂ ਰੋਸ਼ਨ ਕਰ ਸਕਣ। ਉਨਾਂ ਅੱਗੇ ਕਿਹਾ ਕਿ ਨੋਜਵਾਨਾਂ ਨੂੰ ਸਮੇਂ ਦੀ ਲੋੜ ਮੁਤਾਬਿਕ ਜਿਥੇ ਕੰਪਿਊਟਰ ਸਿੱਖਿਆ ਵਿਚ ਮੁਹਾਰਤਾ ਹਾਸਲ ਕਰਵਾਈ ਜਾਵੇਗੀ, ਉਸਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਕਿੱਤਿਆ ਜਿਵੇਂ ਡੇਅਰੀ, ਸ਼ਹਿਦ, ਹਲਦੀ, ਸਬਜ਼ੀਆਂ, ਬੱਕਰੀਆਂ ਆਦਿ ਵੱਲ ਪ੍ਰੇਰਿਤ ਕੀਤਾ ਜਾਵੇਗਾ, ਤਾਂ ਜੋ ਉਹ ਖੇਤੀਬਾੜੀ ਦੇ ਮੁੱਖ ਕਿੱਤੇ ਕਣਕ ਤੇ ਝੋਨੇ ਦੀ ਫਸਲ ਤੋਂ ਇਲਾਵਾ ਉਪਰੋਕਤ ਕੰਮ ਕਰਕੇ ਆਪਣੀ ਆਮਦਨ ਵਿਚ ਹੋਰ ਵਾਧਾ ਕਰ ਸਕਣ। ਉਨਾਂ ਕਿਹਾ ਕਿ ਬੱਚਿਆਂ ਨੂੰ ਸ਼ੁਰੂ ਤੋਂ ਹੀ ਭਾਵ ਛੋਟੀਆਂ ਜਮਾਤ ਤੋਂ ਹੀ ਕੰਪਿਊਟਰ ਦੀ ਬੇਸਿਕ ਸਿੱਖਿਆ ਪ੍ਰਦਾਨ ਕਰਵਾਉਣ ਨਾਲ ਉਨਾਂ ਨੂੰ ਭਵਿੱਖ ਵਿਚ ਬਹੁਤ ਸਹਾਇਤਾ ਮਿਲਦੀ ਹੈ।
ਇਸ ਮੌਕੇ ਪਹਿਲੇ ਅਚੀਵਰਜ਼ ਅਗਾਂਹਵਧੂ ਗੁਰਦਿਆਲ ਸਿੰਘ, ਜੋ ਪਿੰਡ ਸੱਲੋਪੁਰ (ਕਾਹਨੂੰਵਾਨ) ਦੇ ਵਸਨੀਕ ਹਨ ਨੇ ਦੱਸਿਆ ਕਿ ਉਸਨੇ ਸਾਲ 2007 ਵਿਚ 02 ਏਕੜ ਵਿਚ ਹਲਦੀ ਪਲਾਟ ਲਗਾ ਕੇ ਕੰਮ ਸ਼ੁਰੂ ਕੀਤਾ ਸੀ । ਉਸਨੇ ਦੱਸਿਆ ਕਿ ਉਹ ਹਲਦੀ ਦੀ ਖੁਦ ਪੈਕਿੰਗ ਤੇ ਮਾਰਕਿੰਟਗ ਕਰਦੇ ਹਨ ਅਤੇ ਹੁਣ 35 ਏਕੜ ਵਿਚ ਹਲਦੀ ਦੀ ਸਫਲਤਾਪੂਰਵਕ ਖੇਤੀ ਕਰ ਰਹੇ ਹਨ। ਇਸ ਦੇ ਨਾਲ ਮਧੂ ਮੱਖੀਆਂ ਪਾਲਣ ਦਾ ਕਿੱਤਾ ਵੀ ਕਰ ਰਹੇ ਹਨ ਅਕੇ 200 ਡੱਬੇ ਵਿਚ ਮਧੂ ਮੱਖੀਆਂ ਪਾਲ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਉਹ ਦੂਸਰੇ ਅਗਾਂਹਵਧੂ ਕਿਸਾਨਾਂ ਨਾਲ ਮਿਲ ਕੇ ਇਕ 350 ਕਿਸਾਨਾਂ ਦਾ ਸਮੂਹ ਬਣਾਇਆ ਹੈ, ਜੋ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ ਉਹ 03 ਏਕੜ ਵਿਚ ਆਰਗੇਨਿਕ ਖੇਤੀ ਵੀ ਕਰ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਹਾਇਕ ਕਿੱਤੇ ਅਪਣਾਉਣ ਅਤੇ ਆਪਣੀ ਆਮਦਨ ਵਿਚ ਵਾਧਾ ਕਰਨ। ਜ਼ਿਲ੍ਹਾ, ਸਟੇਟ ਅਤੇ ਕੌਮੀ ਪੱਧਰ ’ਤੇ ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਨੂੰ ਸਨਮਾਨਤ ਕੀਤਾ ਜਾ ਚੁੱਕਾ ਹੈ।
ਸ੍ਰੀ ਵਿਨਾਇਕ ਮਹਾਜਨ, ਰੁਲੀਆ ਰਾਮ ਕਾਲੋਨੀ ਗੁਰਦਾਸਪੁਰ ਦੇ ਵਸਨੀਕ ਹਨ। ਦੱਸਵੀਂ ਜਮਾਤ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਤੋਂ 88 ਫੀਸਦ ਅੰਕ ਲੈ ਕੇ ਅਤੇ ਬਾਹਰਵੀਂ ਜਮਾਤ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਤੋਂ 72.2 ਫੀਸਦ ਅੰਕ ਲੈ ਪਾਸ ਕੀਤੀ । ਹੁਣ ਐਨਟਾਰੀਓ (ਕੈਨੇਡਾ) ਵਿਖੇ ‘ਇੰਟਰਐਕਟਿਵ ਐਨੀਮੇਸ਼ਨ ਐਂਡ ਗੇਮ ਡਿਵਲਪਮੈਂਟ’ ਦਾ ਡਿਪਲੋਮਾ ਕਰ ਰਹੇ ਹਨ। ਉਨਾਂ ਦੱਸਿਆ ਕਿ ਉਹ ਬਚਪਨ ਤੋਂ ਹੀ ਪੜ੍ਹਾਈ ਦੇ ਨਾਲ ਖੇਡਾਂ ਦਾ ਸੌਂਕ ਰੱਖਦੇ ਸਨ ਅਤੇ ਉਨਾਂ ਦਾ ਸੁਪਨਾ ਹੈ ਕਿ ਇਹ ਆਪਣੀ ਇੱਕ ਕੰਪਨੀ ਖੋਲ੍ਹਣ ਅਤੇ ਨੋਜਵਾਨਾਂ ਨੂੰ ਇਸ ਖੇਤਰ ਵਿਚ ਜੁੜਨ ਲਈ ਪ੍ਰੇਰਿਤ ਕਰਨ।
ਅਚੀਵਰਜ਼ ਪ੍ਰੋਗਰਾਮ ਦੇ ਆਖਰ ਵਿਚ ਵੈਬਐਕਸ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਵਲੋਂ ਅਚਵੀਰਜ਼ ਨਾਲ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅਚੀਵਰਜ਼ ਨੂੰ ਮਾਣ-ਸਨਮਾਨ ਵੀ ਦਿੱਤਾ ਗਿਆ।