ਵਿਵਾਦਾਂ ‘ਚ ਘਿਰੇ ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ (APS Deol) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੰਨੀ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਨਿਯੁਕਤੀ ਵਿਵਾਦਾਂ ‘ਚ ਆ ਗਈ ਸੀ। ਅਸਲ ਵਿਚ ਬੇਅਦਬੀ ਮਾਮਲੇ ਖਿਲਾਫ਼ ਦਿਓਲ ਨੇ ਹੀ ਕੋਰਟ ‘ਚ ਪੈਰਵੀ ਕੀਤੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਖਿਲਾਫ਼ ਕੇਸ ਵੀ ਲੜਿਆ ਸੀ। ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਨਾਰਾਜ਼ ਹਨ ਜਿਸ ਕਾਰਨ ਉਨ੍ਹਾਂ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਦਿਓਲ ਨੇ ਆਪਣਾ ਅਸਤੀਫ਼ਾ ਸੋਂਪ ਦਿੱਤਾ ਹੈ ਜੋ ਕੈਬਿਨੇਟ ਵੱਲੋਂ ਮੰਜੂਰ ਕੀਤਾ ਜਾਣਾ ਹੈ।