Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

ਕੈਪਟਨ ਅਮਰਿੰਦਰ ਦਾ ਅਸਤੀਫਾ ਸੋਨਿਆਂ ਗਾਂਧੀ ਨੇ ਕੀਤਾ ਮੰਜ਼ੂਰ

ਕੈਪਟਨ ਅਮਰਿੰਦਰ ਦਾ ਅਸਤੀਫਾ ਸੋਨਿਆਂ ਗਾਂਧੀ ਨੇ ਕੀਤਾ ਮੰਜ਼ੂਰ
  • PublishedNovember 4, 2021

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ, “ਮਾਨਯੋਗ ਕਾਂਗਰਸ ਪ੍ਰਧਾਨ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਵੀ ਕੀਤਾ।

Written By
The Punjab Wire