ਕੱਲ੍ਹ 7 ਨਵੰਬਰ ਨੂੰ ਜ਼ਿਲੇ ਦੇ ਸਾਰੇ ਪੋਲਿੰਗ ਸਟੇਸਨਾਂ ’ਤੇ ਫਿਰ ਲੱਗਣਗੇ ਸਪੈਸ਼ਲ ਕੈਂਪ
ਗੁਰਦਾਸਪੁਰ, 6 ਨਵੰਬਰ (ਮੰਨਣ ਸੈਣੀ )। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜਿਲੇ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ ਕੈਂਪਾਂ ਦੀ ਚੈਕਿੰਗ ਕੀਤੀ ਗਈ ਤੇ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਪੋਲਿੰਗ ਸਟੇਸ਼ਨ ਪੰਡੋਰੀ, ਬਹਾਦਰਪੁਰ, ਰਜੋਆ, ਕੀੜੀ ਅਫਗਾਨਾ, ਪੰਡੋਰੀ, ਹਰਚੋਵਾਲ, ਘੁਮਾਣ ਤੇ ਅੋਲਖ ਖੁਰਦ ਆਦਿ ਦੀ ਚੈਕਿੰਗ ਕੀਤੀ। ਦੱਸਣਯੋਗ ਹੈ ਕਿ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 6, 7, 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਜਿਲੇ ਭਰ ਦੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਚੈਕਿੰਗ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓਜ਼ ਹਾਜਰ ਪਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਜਿਸ ਤਹਿਤ ਯੋਗਤਾ ਮਿਤੀ 1-1-2022 ਦੇ ਆਧਾਰ ਤੇ ਜਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਸਪੈਸ਼ਲ ਕੈਂਪਾਂ ਵਿਚ ਨਵੀਆਂ ਵੋਟਾਂ ਬਣਾਉਣ ਦਾ ਕੰਮ, ਵੇਰਵਿਆਂ ਦਾ ਸੋਧ ਦਾ ਕੰਮ ਆਦਿ ਕੀਤਾ ਜਾਂਦਾ ਹੈ, ਸੋ ਇਨਾਂ ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨਾਂ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜਿਥੇ ਵੋਟ ਬਣਾਉਣੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ।
ਉਨਾਂ ਅੱਗੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1-11-2021 ਨੂੰ ਕਰ ਦਿੱਤੀ ਗਈ ਹੈ ਅਤੇ ਜਿਸ ਉੱਪਰ ਮਿਤੀ 30-11-2021 ਤਕ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੇਰਵਿਆਂ ਦੀ ਸੋਧ ਕਰਵਾਉਣ ਫਾਰਮ ਨੰਬਰ 8 ਅਤੇ ਵੋਟਰ ਸੂਚੀ ਵਿਚ ਦਰਜ ਇੰਦਰਾਜਾਂ ਦੀ ਅਦਲਾ-ਬਦਲਾ ਲਈ ਫਾਰਮ ਨੰਬਰ 8ਏ ਸਬੰਧੀ ਦਾਅਵੇ ਜਾਂ ਇਤਰਾਜ ਬੀ.ਐਲ.ਓ, ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਦਿਸ਼ਟੇਰਸ਼ਨ ਅਫਸਰ ਵਲੋਂ ਪ੍ਰਾਪਤ ਕੀਤੇ ਜਾਣਗੇ।