ਤ੍ਰਿਪਤ ਬਾਜਵਾ ਦੇ ਯਤਨਾ ਸਦਕਾ ਅਰਬਨ ਅਸਟੇਟ ਦੀਆਂ ਸੜਕਾਂ ਬਣਨ ਦਾ ਕੰਮ ਸ਼ੁਰੂ ਹੋਇਆ

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਹੋਇਆ – ਮੇਅਰ ਤੇਜਾ

ਬਟਾਲਾ, 10 ਨਵੰਬਰ ( ਮੰਨਣ ਸੈਣੀ) । ਕੈਬਨਿਟ ਮੰਤਰੀ ਸ੍ਰ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦਾ ਵਿਕਾਸ ਲਗਾਤਾਰ ਜਾਰੀ ਹੈ। ਸ. ਬਾਜਵਾ ਦੀਆਂ ਕੋਸ਼ਿਸਾਂ ਸਦਕਾ ਅੱਜ ਸ਼ਹਿਰ ਦੀ ਪੁਰਾਣੀ ਅਰਬਨ ਅਸਟੇਟ ਦੀਆਂ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਸੜਕਾਂ ਬਣਾਉਣ ਦੀ ਸ਼ੁਰੂਆਤ ਕਰਨ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ, ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਗੌਤਮ ਸੇਠ ਗੁੱਡੂ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ, ਨਵਤੇਜ ਸਿੰਘ ਪਟਵਾਰੀ, ਕੌਂਸਲਰ ਸੰਜੀਵ ਕੁਮਾਰ ਸ਼ਰਮਾ, ਕੌਂਸਲਰ ਪ੍ਭਜੋਤ ਸਿੰਘ ਚੱਠਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਹਰਪਾਲ ਸਿੰਘ ਖਾਲਸਾ, ਰਾਜਾ ਗੁਰਬਖਸ਼ ਸਿੰਘ, ਕੌਂਸਲਰ ਪ੍ਰਗਟ ਸਿੰਘ, ਕੌਂਸਲਰ ਹਰਨੇਕ ਸਿੰਘ ਨੇਕੀ, ਦਵਿੰਦਰ ਸਿੰਘ, ਕੌਂਸਲਰ ਜਰਮਨ ਸਿੰਘ ਬਾਜਵਾ, ਰਮੇਸ਼ ਵਰਮਾ, ਰਜੇਸ਼ ਕੁਮਾਰ, ਵਿਜੇ ਕੁਮਾਰ,  ਸੱਤਪਾਲ, ਦੀਪੂ, ਰਾਹੁਲ ਸੰਦਲ, ਗੁਰਮੁੱਖ ਸਿੰਘ ਅਤੇ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

ਇਸ ਮੌਕੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਨਹੁਾਰ ਬਦਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸ਼ਹਿਰ ਦੇ ਵਿਕਾਸ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਦੀਆਂ ਸੜਕਾਂ ਬਣਨ ਵਾਲੀਆਂ ਸਨ ਜਿਨ੍ਹਾਂ ਨੂੰ ਬਣਾਉਣ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਬਾਜਵਾ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮੁਰਤ ਯੋਜਨਾ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਜਦੋਂ ਇਹ ਪ੍ਰੋਜੈਕਟ ਮੁਕੰਮਲ ਹੋ ਗਿਆ ਤਾਂ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨਵੀਆਂ ਬਣਾਈਆਂ ਗਈਆਂ ਹਨ ਅਤੇ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਇਲਾਕਿਆਂ ਦੇ ਮੁਹੱਲਿਆਂ ਅਤੇ ਕਲੋਨੀਆਂ ਵਿੱਚ ਵੀ ਵਿਕਾਸ ਕਾਰਜ ਕਰਵਾਏ ਗਏ ਹਨ।

ਚੇਅਰਮੈਨ ਕਸਤੂਰੀ ਲਾਲ ਸੇਠ ਨੇ ਕਿਹਾ ਕਿ 5 ਸਾਲ ਪਹਿਲਾਂ ਬਟਾਲਾ ਵਾਸੀ ਵਿਕਾਸ ਕਾਰਜਾਂ ਦੀ ਮੰਗ ਨੂੰ ਲੈ ਕੇ ਧਰਨਿਆਂ ਉਪਰ ਬੈਠੇ ਸਨ ਅਤੇ ਲੋਕਾਂ ਦਾ ਹਾਲ-ਬੇਹਾਲ ਸੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਾਜਵਾ ਦੀ ਬਦੌਲਤ ਅੱਜ ਪੂਰੇ ਸ਼ਹਿਰ ਦੀ ਨੁਹਾਰ ਬਦਲ ਗਈ ਹੈ ਅਤੇ ਸ਼ਹਿਰ ਵਾਸੀ ਵੀ ਹੋਏ ਵਿਕਾਸ ਕਾਰਜਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ।

Exit mobile version