ਡਿਪਟੀ ਕਮਿਸ਼ਨਰ ਵਲੋਂ ਸੁਪਰਵਾਈਜ਼ਰ/ਬੀ.ਐਲ.ਓਜ਼ ਦੀ ਡਿਊਟੀ ਨਾ ਕੱਟਣ ਲਈ ਸਖ਼ਤ ਨਿਰਦੇਸ਼ ਜਾਰੀ

ਫੋਟੋ ਵੋਟਰ ਸੂਚੀ ਦੀ ਚੱਲ ਰਹੀ ਸਪੈਸ਼ਲ ਸਰਸਰੀ ਸੁਧਾਈ ਦੇ ਚੱਲ ਰਹੀ ਪ੍ਰਕਿਰਿਆ ਨੂੰ ਲੈ ਕੇ ਜਾਰੀ ਕੀਤੇ ਆਦੇਸ਼

ਗੁਰਦਾਸਪੁਰ, 11 ਨਵੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਸਮੂਹ ਰਜਿਸ਼ਟੇਰਸ਼ਨ ਅਫਸਰਾਂ ਨੂੰ ਯੋਗਤਾ ਮਿਤੀ 1.1.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਬੀ.ਐਲ.ਓਜ਼ ਦੀਆਂ ਡਿਊਟੀਆਂ ਨਾ ਕੱਟਣ ਦੀ ਹਦਾਇਤ ਕੀਤੀ ਹੈ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫਸਰ ਪੰਜਾਬ ਦੇ ਧਿਆਨ ਵਿਚ ਆਇਆ ਹੈ ਕਿ ਸਮਰੀ ਰੀਵਿਜ਼ਨ ਦੀ ਚੱਲ ਰਹੀ ਪ੍ਰਕਿਰਿਆ ਵਿਚ ਬੀ.ਐਲ.ਓਜ਼ ਦੀਆਂ ਬਦਲੀਆਂ/ਡਿਊਟੀਆਂ ਕੱਟੀਆਂ ਜਾ ਰਹੀਆਂ ਹਨ, ਜਿਸ ਕਰਕੇ ਸਬੰਧਤ ਬੂਥਾਂ ਦਾ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਜਿਸ ਪ੍ਰਤੀ ਮਾਣਯੋਗ ਮੁੱਖ ਚੋਣ ਅਫਸਰ ਪੰਜਾਬ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ।

 ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸਬਦਾਂ ਵਿਚ ਕਿਹਾ ਕਿ 14 ਅਕਤੂਬਰ 2021 ਅਤੇ 1 ਨਵੰਬਰ 2021 ਨੂੰ ਮੁੱਢਲੀ ਪ੍ਰਕਾਸ਼ਨਾ ਦੀ ਮੀਟਿੰਗ ਵਿਚ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨੂੰ ਮੁੱਖ ਚੋਣ ਅਫਸਰ ਪੰਜਾਬ, ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਸੀ ਕਿ ਲੋਕ ਪ੍ਰਤੀਨਿਧਤਾ ਐਕਟ 1950 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਤ ਸਮੂਹ ਅਧਿਕਾਰੀ/ਕਰਮਚਾਰੀ ਅਸਥਾਈ ਤੌਰ ’ਤੇ ਚੋਣ  ਕਮਿਸ਼ਨ ਪਾਸ ਡੈਪੂਟੇਸ਼ਨ ’ਤੇ ਹਨ। ਇਸ ਲਈ ਰੀਵਿਜ਼ਨ ਦੇ ਸਮੇਂ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ (ਸੁਪਰਵਾਈਜ਼ਰ/ਬੀ.ਐਲ.ਓਜ਼) ਨੂੰ ਬਦਲਿਆ ਨਾ ਜਾਵੇ। ਜੇਕਰ ਕਿਸੇ ਵੀ ਅਧਿਕਾਰੀ/ਕਰਮਚਾਰੀ ਦੀ ਬਦਲੀ ਹੋ ਜਾਂਦੀ ਹੈ , ਤਾਂ ਉਸਨੂੰ ਰੀਵਿਜ਼ਨ ਸਮੇਂ ਦੌਰਨ ਰਲੀਵ ਨਾ ਕੀਤਾ ਜਾਵੇ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪ੍ਰਭਾਵਿਤ ਨਾ ਹੋਵੇ।

                  ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਰਵੀਜ਼ਨ ਸਮੇਂ ਦੌਰਾਨ ਕਿਸੇ ਵੀ ਸੂਰਤ ਵਿਚ ਕਿਸੇ ਵੀ  ਸੁਪਰਵਾਈਜ਼ਰ/ਬੀ.ਐਲ.ਓਜ਼ ਦੀ ਡਿਊਟੀ ਨਾ ਕੱਟੀ ਜਾਵੇ ਅਤੇ ਨਾ ਹੀ ਰਵੀਜ਼ਨ ਦੇ ਕੰਮ ਤੋਂ ਛੋਟ ਦਿੱਤੀ ਜਾਵੇ। ਕੇਵਲ ਕਿਸੇ ਨਾ ਟਾਲੇ ਜਾਣ ਵਾਲੇ ਕੇਸਾਂ ਨੂੰ ਹੀ ਵਿਚਾਰਿਆ ਜਾਵੇ ਅਤੇ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਸੁਪਰਵਾਈਜ਼ਰ/ਬੀ.ਐਲ.ਓਜ਼ ਦੀ ਡਿਊਟੀ ਨਾ ਕੱਟੀਜਾਵੇ।

Exit mobile version