ਕੈਪਟਨ ਅਮਰਿੰਦਰ ਨੇ ਗਾਂਧੀ ਪਰਿਵਾਰ ਨਾਲ ਪ੍ਰਸਤਾਵਿਤ ਮੁਲਾਕਾਤ ਦੇ ਦਾਅਵਿਆਂ ਨੂੰ ਕੀਤਾ ਖਾਰਜ

ਚੰਡੀਗੜ੍ਹ, 14 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਹ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣਗੇ ਅਤੇ ਉਹ ਪਾਰਟੀ ਵਿੱਚ ਵਾਪਸ ਆਉਣਗੇ।

ਕੈਪਟਨ ਅਮਰਿੰਦਰ ਨੇ ਦੁਹਰਾਉਂਦੇ ਹੋਏ ਕਿਹਾ ਕਿ, “ਇਹ ਗਲਤ ਅਤੇ ਸ਼ਰਾਰਤੀ ਧਾਰਨਾਵਾਂ ਹਨ ਜੋ ਜ਼ਾਹਰ ਤੌਰ ‘ਤੇ ਕਿਸੇ ਅਣਗਹਿਲੀ ਨਾਲ ਬਣਾਈਆਂ ਗਈਆਂ ਹਨ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਪਾਰਟੀ ਨੂੰ ਢਾਲ ਰਹੇ ਹਨ ਅਤੇ ਜਥੇਬੰਦਕ ਢਾਂਚੇ ਨੂੰ ਅੰਤਿਮ ਛੋਹਾਂ ਦੇ ਰਹੇ ਹਨ। “ਅਸੀਂ ਭਾਰਤੀ ਚੋਣ ਕਮਿਸ਼ਨ ਦੁਆਰਾ ਆਪਣੀ ਪਾਰਟੀ, ਪੰਜਾਬ ਲੋਕ ਕਾਂਗਰਸ ਦੀ ਰਜਿਸਟ੍ਰੇਸ਼ਨ ਅਤੇ ਪਾਰਟੀ ਚਿੰਨ੍ਹ ਦੀ ਅਲਾਟਮੈਂਟ ਦੀ ਉਡੀਕ ਕਰ ਰਹੇ ਹਾਂ”,

Exit mobile version