ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੋ ਪਹਿਲਾ, ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲੇ- ਉੱਪ ਮੁੱਖ ਮੰਤਰੀ ਰੰਧਾਵਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ)15 ਨਵੰਬਰ ( ਮੰਨਣ ਸੈਣੀ )। ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਵਿਖੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਨਾਲ ਮਿਲਕੇ ਗੱਲਬਾਤ ਕੀਤੀ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਂਵਾਂ ਨੂੰ ਸਮਝਦਿਆ ਹੋਇਆ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।

ਸ ਰੰਧਾਵਾ ਨੇ ਕਿਹਾ ਕਿ ਕਰੋੜਾਂ ਸੰਗਤਾਂ ਦੀਆਂ ਭਾਵਨਾਵਾਂ ਗੁਰੂਘਰ ਨਾਲ ਜੁੜੀਆਂ ਹੋਈਆਂ ਹਨ ਅਤੇ ਕਰਤਾਰਪੁਰ ਲਾਂਘੇ ਨੂੰ ਬਿਨਾਂ ਦੇਰੀ 19 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋ ਪਹਿਲਾਂ -ਪਹਿਲਾਂ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸੁਰੱਖਿਆਂ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਮੁਸਤੈਦ ਅਤੇ ਸਮਰੱਥ ਹੈ ਤੇ ਕੇਦਰ ਸਰਕਾਰ ਨੂੰ ਬਿਨਾਂ ਦੇਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ ਦੇਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਜਦ ਦੇਸ਼ ਵਿੱਚੋ ਕਰੋਨਾ ਖਤਮ ਹੋ ਗਿਆ ਤੇ ਪਾਕਿਸਤਾਨ ਨੇ 1500 ਸੰਗਤਾਂ ਦਾ ਜਥਾ ਵਾਹਗੇ ਸਰਹੱਦ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ, ਤਾ ਭਾਰਤ ਸਰਕਾਰ ਨੂੰ ਬਹੁਤ ਵੱਡਾ ਦਿਲ ਕਰਕੇ ਇਹ ਲਾਂਘਾ ਖੋਲਣ ਦੀ ਇਜਾਜ਼ਤ ਦੇ ਦੇਣੀ ਚਾਹੀਦੀ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਜਿਸ ਤਰਾਂ ਲੱਖਾਂ ਲੋਕ ਘਰ ਵਿੱਚ ਬੈਠ ਅਰਦਾਸ ਕਰ ਰਹੇ ਹਨ ਕਿ ਇਹ ਲਾਂਘਾ ਜਲਦ ਦੁਬਾਰਾ ਖੁੱਲੇ, ਉਹ ਵੀ ਅਰਦਾਸ ਕਰਦੇ ਹਨ ਕਿ ਕਰਤਾਰਪੁਰ ਕੋਰੀਡੋਰ ਜਲਦ ਖੁੱਲੇ। ਜਿਸ ਤਰਾਂ ਪਹਿਲਾ ਸੰਗਤਾਂ ਦੀਆਂ ਭਾਵਨਾਂਵਾਂ ਅਨੁਸਾਰ ਗੁਰੂ ਮਹਾਰਾਜ ਦੀ ਕਿਰਪਾ ਨਾਲ ਲਾਂਘਾ ਸ਼ਾਂਤੀ ਪੂਰਵਕ ਖੋਲਿਆ ਸੀ ਤੇ ਹੁਣ ਕੋਵਿਡ ਖਤਮ ਹੋਣ ਤੋ ਬਾਅਦ ਵੀ ਭਾਰਤ ਸਰਕਾਰ ਨੂੰ ਇਹ ਲਾਂਘਾ ਜਲਦ ਤੋ ਜਲਦ ਖੋਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅ ੱਜ ਲਾਂਘਾ ਖੁੱਲ ਜਾਂਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਰਿਸ਼ਤੇ ਵੀ ਮਜਬੂਤ ਹੋਣਗੇ ਤੇ ਲੋਕਾਂ ਵਿੱਚ ਪਿਆਰ ਤੇ ਆਪਸੀ ਸਦਭਾਵਨਾਾ ਵਧੇਗੀ, ਜਿਸ ਨਾਲ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ। ਪੱਤਰਕਾਰਾਂ ਦੇ ਸਵਾਲਾ ਦੇ ਜੁਆਬ ਦਿੰਦਿਆ ਸਿੰਗਲਾ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਖੁੱਲਣਾ ਚਾਹੀਦਾ ਹੈ, ਸਾਡੀ ਤੇ ਸੰਗਤਾਂ ਦੀ ਭਾਵਨਾਂ ਗੁਰੂ ਮਹਾਰਾਜ ਦੇ ਦਰਸ਼ਨ ਕਰਨ ਦੀ ਹੈ, ਨਾ ਕੇ ਰਾਜਨੀਤਕ ਲਾਭ ਲੈਣ ਦੀ । ਇਸ ਲਈ ਇਹ ਲਾਂਘਾ ਕੇਦਰ ਸਰਕਾਰ ਨੂੰ ਜਲਦ ਤੋਂ ਜਲਦ ਖੋਲ ਦੇਣਾ ਚਾਹੀਦਾ ਹੈ।

Exit mobile version