ਗੁਰਦਾਸਪੁਰ। ਪਿੰਡ ਵਰਸੋਲਾ ਵਿੱਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਸ਼ਮਸ਼ਾਨਘਾਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵੀ ਹਾਜ਼ਰ ਸਨ।
ਵਿਧਾਇਕ ਪਾਹੜਾ ਨੇ ਕਿਹਾ ਕਿ ਸਮਾਜ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਪੇਂਡੂ ਖੇਤਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੰਮੇ ਸਮੇਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਥਾਪਰ ਮਾਡਲ ਸਕੀਮ ਰਾਹੀਂ ਛੱਪੜਾਂ ਦੀ ਮੁਰੰਮਤ ਕਰਵਾ ਕੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰ ਦਿੱਤਾ ਗਿਆ ਹੈ। ਸਗੋਂ ਇਸ ਨੇ ਵਾਟਰ ਹੈਂਡਲ ਦਾ ਵੀ ਕੰਮ ਕੀਤਾ ਹੈ। ਇਸ ਦੇ ਨਾਲ ਹੀ ਗਲੀਆਂ, ਨਾਲੀਆਂ, ਸੜਕਾਂ, ਸੀਵਰੇਜ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਗਏ ਹਨ।
ਇਸ ਮੌਕੇ ਤੇ ਜਿੱਥੇ ਉਨ੍ਹਾਂ ਵੱਲੋਂ ਪਿੰਡ ਵਰਸੋਲਾ ਵਿੱਚ ਸ਼ਮਸ਼ਾਨਘਾਟ ਦਾ ਉਦਘਾਟਨ ਕੀਤਾ ਗਿਆ , ਉਥੇ ਹੀ ਦੂਜੇ ਪਾਸੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਕੇ.ਪੀ ਪਾਹੜਾ, ਕੁਲਦੀਪ ਸਿੰਘ, ਜੇ.ਈ ਅਮਰਜੀਤ ਸਿੰਘ, ਸਕੱਤਰ ਨਿਰਮਲ ਸਿੰਘ, ਜਸਪਾਲ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ, ਲਾਲੀ ਘੁੰਮਣ, ਕੁਲਵੰਤ ਸਿੰਘ, ਦਵਿੰਦਰ ਸਿੰਘ, ਮਨਜੋਧ ਸਿੰਘ, ਹਰਜਿੰਦਰ ਸਿੰਘ ਬਿਕਰਮਜੀਤ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।