ਹੋਰ ਗੁਰਦਾਸਪੁਰ ਦੇਸ਼ ਪੰਜਾਬ

ਗੁਰਦਾਸਪੁਰ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ ਵਿੱਚ ਲੱਡੂ ਵੰਡ ਰਹਿ ਭਾਜਪਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਮਾਹੋਲ ਹੋਇਆ ਤਣਾਅਪੂਰਨ

ਗੁਰਦਾਸਪੁਰ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ ਵਿੱਚ ਲੱਡੂ ਵੰਡ ਰਹਿ ਭਾਜਪਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਮਾਹੋਲ ਹੋਇਆ ਤਣਾਅਪੂਰਨ
  • PublishedNovember 16, 2021

ਭਾਜਪਾ ਨੇ ਪੁਛਿਆ ਕੀ ਸ਼੍ਰੀ ਕਰਤਾਰਪੁਰ ਲਾਘਾ ਖੁੱਲਣ ਦੀ ਖੁਸ਼ੀ ਵਿੱਚ ਲੱਡੂ ਵੰਡਣਾ ਗੁਨਾਹ ਹੈ, ਕਿਸਾਨਾਂ ਦਾ ਕਹਿਣਾ ਮੋਦੀ ਜਿੰਦਾਬਾਦ ਦੇ ਨਾਰੇ ਮੰਜੂਰ ਨਹੀ

ਪੁਲਿਸ ਨੇ ਆ ਕੇ ਤਣਾਅਪੂਰਨ ਹੋਈ ਸਥਿਤੀ ਨੂੰ ਸੰਭਾਲਿਆ, ਮਾਹੌਲ ਕਰਵਾਇਆ ਸ਼ਾਂਤ

ਗੁਰਦਾਸਪੁਰ, 16 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਹਨੂੰਮਾਨ ਚੌਂਕ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸ਼੍ਰੀ ਕਰਤਾਰਪੁਰ ਲਾਂਘੇ ਦੇ ਖੁੱਲਣ ਦਾ ਜਸ਼ਨ ਮਨਾਉਣ ਲਈ ਭਾਜਪਾ ਵਰਕਰਾਂ ਵੱਲੋਂ ਚੌਕ ਵਿੱਚ ਲੱਡੂ ਵੰਡੇ ਜਾ ਰਹੇ ਸਨ। ਭਾਜਪਾ ਵੱਲੋ ਲੱਡੂ ਵੱਡੇ ਜਾਣ ਅਤੇ ਪ੍ਰਧਾਨਮੰਤਰੀ ਮੋਦੀ ਦੇ ਹੱਕ ਵਿੱਚ ਕੀਤੀ ਜਾ ਰਹੀ ਨਾਰੇਬਾਜੀ ਦੀ ਸੂਚਨਾ ਮਿਲਦੇ ਹੀ ਕਈ ਕਿਸਾਨ ਆਗੂ ਮੌਕੇ ਤੇ ਪਹੁੰਚ ਗਏ ਅਤੇ ਭਾਜਪਾ ਵਰਕਰਾਂ ਦਾ ਵਿਰੋਧ ਕਰਨ ਲਗੇ। ਚੌਕ ਵਿੱਚ ਪਹੁੰਚ ਕੇ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਭਾਜਪਾ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ ’ਤੇ ਡੀਐਸਪੀ ਸੁਖਪਾਲ ਸਿੰਘ, ਥਾਨਾ ਸਿਟੀ, ਥਾਣਾ ਸਦਰ ਦੀ ਪੁਲੀਸ ਸਮੇਤ ਮੌਕੇ ’ਤੇ ਪੁੱਜੇ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 18 ਨਵੰਬਰ ਤੋਂ ਸ੍ਰੀਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦਾ ਸਿਹਰਾ ਲੈਂਦਿਆਂ ਭਾਜਪਾ ਵਰਕਰਾਂ ਵੱਲੋਂ ਮੰਗਲਵਾਰ ਨੂੰ ਜ਼ਿਲ੍ਹੇ ਭਰ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਨ ਲਈ ਪ੍ਰੋਗਰਾਮ ਉਲੀਕੇ ਗਏ। ਇਸੇ ਕੜੀ ਤਹਿਤ ਅੱਜ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿੱਚ ਭਾਜਪਾ ਵਰਕਰਾਂ ਨੇ ਦੇਰ ਸ਼ਾਮ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਨ ਦਾ ਪ੍ਰੋਗਰਾਮ ਰੱਖਿਆ। ਕਿਸਾਨਾਂ ਨੇ ਇੱਥੇ ਪਹੁੰਚ ਕੇ ਉਨ੍ਹਾਂ ਦਾ ਵਿਰੋਧ ਕੀਤਾ।

ਇਧੇ ਭਾਜਪਾ ਆਗੂਆ ਦਾ ਕਹਿਣਾ ਸੀ ਕਿ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਸਨ ਅਤੇ ਲਾਂਘਾ ਖੂੱਲਣ ਦੀ ਖੂੱਸ਼ੀ ਵਿੱਚ ਲੱਡੂ ਵੰਡ ਰਹੇ ਸਨ। ਉਹਨਾਂ ਸਵਾਲ ਕੀਤਾ ਕਿ ਲਾਘਾ ਖੁੱਲਣ ਦੀ ਖੁੱਸ਼ੀ ਵਿੱਚ ਲੱਡੂ ਵੰਡਣਾ ਕੋਈ ਗੁਨਾਹ ਹੈ ? ਉਹਨਾਂ ਕਿਹਾ ਕਿ ਉਹ ਹਰੇਕ ਧਰਮ ਦਾ ਮਾਨ ਸਤਿਕਾਰ ਕਰਦੇ ਹਨ, ਪਰ ਕੁੱਝ ਗੈਰ ਅਸਮਾਜਿਕ ਤੱਤਵ ਕਿਸਾਨਾਂ ਦੀ ਆੜ ਵਿੱਚ ਸ਼ਹਿਰ ਦਾ ਮਾਹੋਲ ਖਰਾਬ ਕਰਨ ਦੀ ਕੌਸ਼ਿਸ਼ ਕਰ ਰਹੇ ਹਨ। ਜਿਸਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਥੇ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਐਕਟ ਲਾਗੂ ਕਰਕੇ ਕਿਸਾਨਾਂ ਨਾਲ ਖਿਲਵਾੜ ਕਰ ਰਹੀ ਹੈ। ਕਿਸਾਨ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਦਿਨ-ਰਾਤ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ। ਇਸ ਦੇ ਬਾਵਜੂਦ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਜਿਸ ਕਾਰਨ ਉਹ ਭਾਜਪਾ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਭਾਜਪਾ ਵਰਕਰਾਂ ਦਾ ਪ੍ਰੋਗਰਾਮ ਹੋ ਰਿਹਾ ਹੈ। ਜਿਸ ਕਾਰਨ ਉਸ ਨੇ ਇੱਥੇ ਪਹੁੰਚ ਕੇ ਭਾਜਪਾ ਵਰਕਰਾਂ ਦਾ ਵਿਰੋਧ ਕੀਤਾ।

ਇਸ ਮੌਕੇ ਇੰਦਰਪਾਲ ਸਿੰਘ ਨੇ ਦੱਸਿਆ ਕਿ ਝੰਡਾ ਫੜ ਕੇ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਏ ਜਾ ਰਹੇ ਸਨ ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਸੀ।

ਇਸੇ ਦੌਰਾਨ ਮਾਹੌਲ ਨੂੰ ਕਾਬੂ ਕਰਨ ਲਈ ਪੁਲੀਸ ਪਾਰਟੀ ਨਾਲ ਪੁੱਜੇ ਡੀਐਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਨੂੰ ਸਮਝਾ ਕੇ ਇੱਥੋਂ ਭੇਜ ਦਿੱਤਾ ਗਿਆ ਹੈ। ਹੁਣ ਮਾਹੌਲ ਸ਼ਾਂਤ ਹੈ।

Written By
The Punjab Wire