ਮੁੱਖ ਮੰਤਰੀ ਚੰਨੀ 20 ਨਵੰਬਰ ਨੂੰ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਅਪਗਰੇਡ ਕਰਨ ਦਾ ਨੀਂਹ ਪੱਥਰ ਰੱਖਣਗੇ

ਬਟਾਲਾ, 17 ਨਵੰਬਰ ( ਮੰਨਣ ਸੈਣੀ )। ਪੰਜਾਬ ਸਰਕਾਰ ਵੱਲੋਂ 20 ਨਵੰਬਰ 2021 ਨੂੰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 68ਵਾਂ ਰਾਜ ਪੱਧਰੀ ਸਹਿਕਾਰਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੀ ਸਾਮਿਲ ਹੋਣਗੇ। ਇਸ 68ਵੇਂ ਰਾਜ ਪੱਧਰੀ ਸਹਿਕਾਰਤਾ ਸਪਤਾਹ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਵੀ ਸ਼ਾਮਿਲ ਹੋਣਗੇ।

ਇਹ ਜਾਣਕਾਰੀ ਦਿੰਦਿਆਂ ਬਟਾਲਾ ਸਹਿਕਾਰੀ ਖੰਡ ਮਿੱਲ ਦੇ ਚੈਅਰਮੇਨ ਸ. ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੇਂ ਸੂਗਰ ਪਲਾਂਟ 3500 ਟੀ.ਸੀ.ਡੀ. ਸਮਰੱਥਾ ਨੂੰ 5000 ਟੀ.ਸੀ.ਡੀ. ਤੱਕ ਵਧਾਉਣਯੋਗ ਸਮੇਤ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤਾ ਜਾ ਰਿਹਾ ਪ੍ਰੋਜੈਕਟ ਸਮੂਹ ਬਟਾਲਾ ਇਲਾਕੇ ਦੇ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਿਤ ਹੋਵੇਗਾ।

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੂਗਰਵੈੱਡ ਦੇ ਐੱਮ.ਡੀ. ਰਾਜੀਵ ਕੁਮਾਰ ਗੁਪਤਾ ਨੇ ਅੱਜ ਬਟਾਲਾ ਖੰਡ ਮਿੱਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਹਦਾਇਤਾਂ ਦਿੱਤੀਆਂ।     

Exit mobile version