ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

20 ਨਵੰਬਰ ਤੋਂ ਸ਼ੁਰੂ ਹੋਵੇਗਾ ਅਰਵਿੰਦ ਕੇਜਰੀਵਾਲ ਦਾ ‘ਮਿਸ਼ਨ ਪੰਜਾਬ’ : ਭਗਵੰਤ ਮਾਨ

20 ਨਵੰਬਰ ਤੋਂ ਸ਼ੁਰੂ ਹੋਵੇਗਾ ਅਰਵਿੰਦ ਕੇਜਰੀਵਾਲ ਦਾ ‘ਮਿਸ਼ਨ ਪੰਜਾਬ’ : ਭਗਵੰਤ ਮਾਨ
  • PublishedNovember 18, 2021

ਅਗਲੇ ਇੱਕ ਮਹੀਨੇ ਵਿੱਚ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਦੇ ਦੌਰੇ

-ਮੋਗੇ ਤੋਂ ਸ਼ੁਰੂ ਹੋਵੇਗਾ ‘ਮਿਸ਼ਨ ਪੰਜਾਬ’

ਚੰਡੀਗੜ੍ਹ, 18 ਨਵੰਬਰ। ਪੰਜਾਬ ਚੋਣਾ ਦੇ ਮੱਦੇ ਨਜ਼ਰ  ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ  ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ। 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।

Written By
The Punjab Wire