ਗੁਰਦਾਸਪੁਰ, 18 ਨਵੰਬਰ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਜਿਲਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਵੀ ਪੂਰੀ ਤਰਾਂ ਸਾਰਥਿਕ ਹਨ।