ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋ ਖੇਤੀ ਕਾਨੂੰਨ ਰੱਦ ਕਰਨ ਦਾ ਸਵਾਗਤ ਕਰਦਿਆ ਇਸ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਕਰਾਰ ਦੱਸਿਆ।ਆਪਣੇ ਟਵੀਟ ਵਿੱਚ ਰੰਧਾਵਾ ਨੇ ਇਹ ਵਧਾਈ ਸੰਦੇਸ਼ ਦੇਂਦਿਆ ਕਿਹਾ ਕਿ ਭਾਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਬਹੁਤ ਦੇਰੀ ਨਾਲ ਹੋਇਆ ਹੈ ਪਰ ਇਸ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੋਕਤੰਤਰ ਦੀ ਵਿਸ਼ਾਲ ਸ਼ਕਤੀ ਨੂੰ ਦਰਸਾਇਆ ਹੈ। ਉਹਨਾਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕੀਤਾ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ।
Recent Posts
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ