ਉਪ ਮੁੱਖਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਤਾ ਖੇਤੀ ਕਾਨੂੰਨ ਰੱਦ ਕਰਨ ਦਾ ਸਵਾਗਤ, ਸੰਘਰਸ਼ ਕਰ ਰਹੇ ਕਿਸਾਨਾਂ ਦੀ ਦੱਸਿਆ ਜਿੱਤ, ਸ਼ਹੀਦ ਕਿਸਾਨਾਂ ਨੂੰ ਕੀਤਾ ਪ੍ਰਣਾਮ

ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋ ਖੇਤੀ ਕਾਨੂੰਨ ਰੱਦ ਕਰਨ ਦਾ ਸਵਾਗਤ ਕਰਦਿਆ ਇਸ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਕਰਾਰ ਦੱਸਿਆ।ਆਪਣੇ ਟਵੀਟ ਵਿੱਚ ਰੰਧਾਵਾ ਨੇ ਇਹ ਵਧਾਈ ਸੰਦੇਸ਼ ਦੇਂਦਿਆ ਕਿਹਾ ਕਿ ਭਾਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਬਹੁਤ ਦੇਰੀ ਨਾਲ ਹੋਇਆ ਹੈ ਪਰ ਇਸ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੋਕਤੰਤਰ ਦੀ ਵਿਸ਼ਾਲ ਸ਼ਕਤੀ ਨੂੰ ਦਰਸਾਇਆ ਹੈ। ਉਹਨਾਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕੀਤਾ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ।

Exit mobile version