ਕੇਦਰ ਸਰਕਾਰ, ਸੰਸਦ ਵਿਚ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਂਜਲੀ ਦੇਵੇ
ਖੇਤੀ ਕਾਨੂੰਨ ਰੱਦ ਕਰਨ ਲਈ ਕੇਦਰ ਸਰਕਾਰ ਨੂੰ ਮਜਬੂਰ ਕਰਨ ਲਈ, ਕਿਸਾਨੀ ਅੰਦੋਲਨ ਦੇ ਸ਼ਾਤਮਈ ਅੰਦੋਲਨ ਦੀ ਕੀਤੀ ਸਰਾਹਨਾ
ਡੇਰਾ ਬਾਬਾ ਨਾਨਕ (ਗੁਰਦਾਸਪੁਰ ) 19 ਨਵੰਬਰ (ਮੰਨਣ ਸੈਣੀ )। ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਬ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ. ਸਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਖੁਸ਼ੀਆਂ ਭਰਿਆ ਮਾਹੋਲ ਹੋ ਕਿ ਗੁਰਦੁਆਰਾ ਸਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਉੱਪਰ, ਉਹ ਗੁਰੂ ਘਰ ਵਿਖੇ ਨਤਮਸਤਕ ਹੋਏ ਹਨ ।
ਉਪ ਮੁੱਖ ਮੰਤਰੀ ਪੰਜਾਬ ਸ੍ਰ. ਰੰਧਾਵਾ ਦੀ ਅਗਵਾਈ ਵਿੱਚ ਕੈਬਨਿਟ ਵਜੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਡਾ. ਰਾਜ ਕੁਮਾਰ ਵੇਰਕਾ ਸਮੇਤ ਹੋਰ ਵਜੀਰਾਂ, ਵਿਧਾਇਕਾਂ ਨੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ।
ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਤੇ ਪਿਆਰ ਦਾ ਸੰਦੇਸ਼ ਦਿੱਤਾ ਸੀ , ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਧ ਤੋਂ ਵੱਧ ਕਰਤਾਰਪੁਰ ਸਾਹਿਬ ਜਾ ਕੇ ਗੁਰੂ ਘਰ ਵਿਖੇ ਜਾ ਕੇ ਖੁਸ਼ੀਆ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ । ਉਹਨਾਂ ਦੱਸਿਆ ਪਾਕਿਸਤਾਨ ਸਰਕਾਰ ਵੱਲੋ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤਾਂ ਨੂੰ ਪਿਆਰ ਤੇ ਸੇਵਾ ਭਾਵਨਾ ਨਾਲ ਮਿਲ ਰਹੇ ਹਨ ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆ ਸ. ਰੰਧਾਵਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਰੀ ਨਾਲ ਹੀ ਸੀ, ਪਰ ਇਹ ਮੰਨ ਲਿਆ ਕਿ ਤਿੰਨ ਖੇਤੀ ਕਾਨੂੰਨ, ਕਿਸਾਨੀ ਦੇ ਹਿੱਤ ਵਿੱਚ ਨਹੀਂ ਸਨ , ਜੋ ਅੱਜ ਵਾਪਸ ਲਏ ਗਏ ਹਨ । ਉਨ੍ਹਾਂ ਭਾਰਤ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਸਦ ਵਿੱਚ ਕਿਸਾਨੀ ਅੰਦੇਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਂਜਲੀ ਦੇਣੀ ਚਾਹੀਦੀ ਹੈ ਤੇ ਕਿਸਾਨਾਂ ਕੋਲ ਮਾਫੀ ਮੰਗਣੀ ਚਾਹੀਦੀ ਹੈ । ਸ. ਰੰਧਾਵਾ ਨੇ ਕਿਹਾ ਕਿ 11 ਮਹੀਨੇ ਦਾ ਸੰਤਾਪ ਭੋਗ ਕੇ ਕਿਸਾਨ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਆਪਣੀ ਗਲਤੀ ਮੰਨਣ ਲਈ ਮਜਬੂਰ ਕਰ ਦਿੱਤਾ ਅਤੇ ਕਿਸਾਨੀ ਸੰਘਰਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ।
ਸ. ਰੰਧਾਵਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਕਿਸਾਨੀ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਅਤੇ ਐਮ ਐਸ.ਸੀ. ਕਿਸਾਨੀ ਲਈ ਬੇਹਦ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਮਜਬੂਤ ਹੋਵੇਗੀ ਤਾਂ ਦੇਸ਼ ਮਜਬੂਤ ਹੋਵੇਗਾ । ਉਨ੍ਹਾਂ ਕਿਹਾ ਕਿ ਜੋ ਇਸ ਸਮੇਂ ਚ ਪੰਜਾਬ ਅਤੇ ਸਮੁੱਚ ਦੇਸ਼ ਦਾ ਆਰਥਿਕ ਨੁਕਸਾਨ ਹੋਇਆ ਹੈ , ਉਸ ਦੀ ਭਰਪਾਈ ਕਰਨੀ ਚਾਹੀਦੀ ਹੈ ।