ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
  • PublishedNovember 21, 2021

ਚੰਡੀਗੜ੍ਹ, 21 ਨਵੰਬਰ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।

ਸ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਸ. ਰੰਧਾਵਾ ਤੇ ਸ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸਕਾਂ ਨਾਲ ਦੁੱਖ ਵੀ ਸਾਂਝਾ ਕੀਤਾ।

Written By
The Punjab Wire