ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੱਲ ਪਹੁੰਚ ਰਹੇ ਗੁਰਦਾਸਪੁਰ, ਜ਼ਿਲੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਹੋਣਗੇ ਰੂਬਰੂ- ਰਮਨ ਬਹਿਲ

ਗੁਰਦਾਸਪੁਰ, 21 ਨਵੰਬਰ ( ਮੰਨਣ ਸੈਣੀ)। ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ 22 ਨਵੰਬਰ ਨੂੰ ਗੁਰਦਾਸਪੁਰ ਆਉਣਗੇ। ਉਹ ਜ਼ਿਲੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਦੁਪਹਿਰ 3 ਵਜੇ ਪ੍ਰੈਜੀਡੈਂਟ ਪਾਰਕ ਵਿਚ ਰੂਬਰੂ ਹੋਣਗੇ। ਉਨਾਂ ਦੇ ਨਾਲ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਸ਼ਾਮਲ ਹੋਣਗੇ।

ਇਹ ਜਾਣਕਾਰੀ ਗੁਰਦਾਸਪੁਰ ਦੇ ਆਪ ਨੇਤਾ ਰਮਨ ਬਹਿਲ ਨੇ ਦਿੱਤੀ । ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸਾਹਮਣੇ ਮੌਜੂਦਾ ਦੌਰ ਦੀਆਂ ਚੁਣੌਤੀਆਂ ਨੂੰ ਸਮਝਣ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਤੇ ਵਿਚਾਰ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕਰਨ ਦੇ ਲਈ ਗੁਰਦਾਸਪੁਰ ਦੇ ਜ਼ਿਲਾ ਪ੍ਰਭਾਰੀ ਕਸ਼ਮੀਰ ਸਿੰਘ ਵਾਹਲਾ ,ਆਪ ਟਰੇਡ ਵਿੰਗ ਦੇ ਜ਼ਿਲਾ ਪ੍ਰਧਾਨ ਸਮਸ਼ੇਰ ਸਿੰਘ, ਪ੍ਰਧਾਨ ਰਮਨ ਮਿੱਤਲ ਅਤੇ ਸਹਿ ਪ੍ਰਧਾਨ ਅਨਿਲ ਠਾਕੁਰ ਆਗੂਆਂ ਦੇ ਨਾਲ ਮੌਜੂਦ ਰਹਿਣਗੇ।

Exit mobile version