Pathankot Attack: ਪੰਜਾਬ ਦੇ ਪਠਾਨਕੋਟ ‘ਚ ਆਰਮੀ ਕੈਂਪ ਦੇ ਗੇਟ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਹੈ। ਬਾਈਕ ਸਵਾਰਾਂ ਨੇ ਡੇਰੇ ਦੇ ਤ੍ਰਿਵੇਣੀ ਗੇਟ ‘ਤੇ ਗ੍ਰੇਨੇਡ ਸੁੱਟਿਆ। ਘਟਨਾ ਤੋਂ ਬਾਅਦ ਪਠਾਨਕੋਟ ਦੇ ਸਾਰੇ ਇਲਾਕਿਆਂ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਿਲਹਾਲ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਪਠਾਨਕੋਟ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ, ‘‘ਪਹਿਲੀ ਨਜ਼ਰ ਵਿੱਚ ਪਤਾ ਲੱਗਾ ਹੈ ਕਿ ਇੱਥੇ ਗ੍ਰੇਨੇਡ ਧਮਾਕਾ ਹੋਇਆ ਹੈ। ਅਗਲੇਰੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮੋਟਰਸਾਈਕਲ ਲੰਘਿਆ, ਉਸੇ ਸਮੇਂ ਧਮਾਕਾ ਹੋ ਗਿਆ। ਸਾਨੂੰ ਚੰਗੀ ਸੀਸੀਟੀਵੀ ਫੁਟੇਜ ਮਿਲਣ ਦੀ ਉਮੀਦ ਹੈ।”