ਹੋਰ ਗੁਰਦਾਸਪੁਰ ਪੰਜਾਬ

ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਤ੍ਰਿਪਤ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ
  • PublishedNovember 23, 2021

ਮਲਾਵੇ ਦੀ ਕੋਠੀ ਇਲਾਕੇ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਲਾਈਨਾਂ ਵਿਛਾਉਣ ਤੋਂ ਬਾਅਦ ਸੜਕਾਂ ਦਾ ਨਿਰਮਾਣ ਜਾਰੀ

ਬਟਾਲਾ, 23 ਨਵੰਬਰ ( ਮੰਨਣ ਸੈਣੀ)। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜ਼ੋਰਾਂ ’ਤੇ ਜਾਰੀ ਹਨ। ਅਮੁਰਤ ਯੋਜਨਾ ਤਹਿਤ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਲਾਈਨਾਂ ਪੈਣ ਤੋਂ ਬਾਅਦ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਮੇਂਟਿਡ ਸੜਕਾਂ ਬਣਾਉਣ ਦਾ ਕੰਮ ਜਾਰੀ ਹੈ। ਬਟਾਲਾ ਸ਼ਹਿਰ ਦਾ ਮਲਾਵੇ ਦੀ ਕੋਠੀ ਦਾ ਇਲਾਕਾ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਸੀ, ਉਸ ਇਲਾਕੇ ਦੀ ਨੁਹਾਰ ਹੁਣ ਪੂਰੀ ਤਰਾਂ ਬਦਲ ਗਈ ਹੈ। ਮਲਾਵੇ ਦੀ ਕੋਠੀ ਇਲਾਕੇ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਦੀ ਸਹੂਲਤ ਮਿਲਣ ਤੋਂ ਬਾਅਦ ਹੁਣ ਨਵੀਆਂ ਸੜਕਾਂ ਅਤੇ ਗਲੀਆਂ ਬਣਾਈਆਂ ਜਾ ਰਹੀਆਂ ਹਨ। ਨਵੀਆਂ ਤੇ ਮਜਬੂਤ ਸੜਕਾਂ ਬਣਨ ਨਾਲ ਹੁਣ ਇਸ ਇਲਾਕੇ ਦੇ ਲੋਕ ਪੂਰੀ ਤਰਾਂ ਖੁਸ਼ ਹਨ ਅਤੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰ ਰਹੇ ਹਨ।

ਵਿਕਾਸ ਕਾਰਜਾਂ ਸਬੰਧੀ ਗੱਲ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਮਲਾਵੇ ਦੀ ਕੋਠੀ ਇਲਾਕੇ ਦੇ ਲੋਕਾਂ ਨੇ ਦਹਾਕਿਆਂ ਤੱਕ ਨਰਕ ਭੋਗਿਆ ਹੈ ਅਤੇ ਪਹਿਲਾਂ ਇਸ ਇਲਾਕੇ ਵਿੱਚ ਨਾ ਤਾਂ ਸੀਵਰੇਜ ਦੀ ਸਹੂਲਤ ਸੀ ਅਤੇ ਨਾ ਹੀ ਕੋਈ ਸੜਕ ਬਣੀ ਹੋਈ ਸੀ। ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਜਾਂਦਾ ਹੁੰਦਾ ਸੀ ਅਤੇ ਲੋਕ ਬਹੁਤ ਤੰਗ ਸਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਾਜਵਾ ਨੇ ਇਸ ਇਲਾਕੇ ਦੇ ਲੋਕਾਂ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਸ. ਬਾਜਵਾ ਨੇ ਇਸ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸੜਕਾਂ ਬਣ ਰਹੀਆਂ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦਾ ਵਿਕਾਸ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਜਾਰੀ ਹੈ ਅਤੇ ਸ਼ਹਿਰ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸ਼ਹਿਰ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਬਟਾਲਾ ਸ਼ਹਿਰ ਹੁਣ ਕਿਸੇ ਤਰਾਂ ਪਿੱਛੇ ਨਹੀਂ ਰਿਹਾ।

Written By
The Punjab Wire